ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਜਲੰਧਰ ਪੁੱਜੇ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਜਲੰਧਰ ਪੁੱਜੇ


ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਜਨਵਰੀ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ ਜਲੰਧਰ ਪੁੱਜੇ ਹਨ। ਇਥੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਰੇ ਮੋਰਚਿਆਂ ਦੀ ਸਾਂਝੀ ਮੀਟਿੰਗ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਭਾਜਪਾ ਪੰਜਾਬ ਦੇ ਸਮੂਹ ਮੋਰਚਿਆਂ ਦੇ ਇੰਚਾਰਜਾਂ ਅਤੇ ਸਹਿ ਇੰਚਾਰਜਾਂ, ਮੋਰਚਿਆਂ ਦੇ ਪ੍ਰਧਾਨਾਂ ਅਤੇ ਉਨ੍ਹਾਂ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ ਅਤੇ ਭਾਜਪਾ ਦੇ ਕੌਮੀ ਸਕੱਤਰ ਤੇ ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪਾਰਟੀ ਦੀ ਲੀਡਰਸ਼ਿਪ ਦਾ ਗੁਲਦਸਤਿਆਂ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਨੋਰੰਜਨ ਕਾਲੀਆ, ਸੰਜੀਵ ਖੰਨਾ, ਅਮਰ ਸਿੰਘ ਅਮਰੀ ਆਦਿ ਵੀ ਹਾਜ਼ਰ ਸਨ।

The post ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਜਲੰਧਰ ਪੁੱਜੇ appeared first on punjabitribuneonline.com.



Source link