ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਆਇਦ ਕਰੇ: ਦਿੱਲੀ ਪੁਲੀਸ

ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਆਇਦ ਕਰੇ: ਦਿੱਲੀ ਪੁਲੀਸ


ਨਵੀਂ ਦਿੱਲੀ, 6 ਜਨਵਰੀ
ਦਿੱਲੀ ਪੁਲੀਸ ਨੇ ਇੱਥੇ ਅਦਾਲਤ ਨੂੰ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰਨ ਦੀ ਅਪੀਲ ਕੀਤੀ। ਪੁਲੀਸ ਨੇ ਮੁਲਜ਼ਮ ਦੀ ਦਲੀਲ ਦਾ ਵਿਰੋਧ ਕੀਤਾ ਕਿ ਕੁਝ ਕਥਿਤ ਘਟਨਾਵਾਂ ਵਿਦੇਸ਼ਾਂ ਵਿੱਚ ਹੋਈਆਂ ਹਨ, ਇਸ ਲਈ ਉਹ ਦਿੱਲੀ ਦੀਆਂ ਅਦਾਲਤਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੀਆਂ। ਇਸ ਨਾਲ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਬਹਿਸ ਪੂਰੀ ਕਰ ਲਈ। ਪੁਲੀਸ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਦੇ ਸਾਹਮਣੇ ਦਲੀਲ ਦਿੱਤੀ ਕਿ ਦਿੱਲੀ ਸਮੇਤ ਵਿਦੇਸ਼ਾਂ ਅਤੇ ਭਾਰਤ ਦੇ ਅੰਦਰ ਬ੍ਰਿਜਭੂਸ਼ਨ ਵੱਲੋਂ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਉਸੇ ਅਪਰਾਧ ਦਾ ਹਿੱਸਾ ਹਨ। ਪੁਲੀਸ ਨੇ ਜੱਜ ਨੂੰ ਕਿਹਾ, ‘ਦਿੱਲੀ ਅਦਾਲਤ ਕੋਲ ਇਸ ਕੇਸ ਦੀ ਸੁਣਵਾਈ ਦਾ ਅਧਿਕਾਰ ਖੇਤਰ ਹੈ।’ ਅਦਾਲਤ ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ ਨੂੰ ਕਰੇਗੀ।

The post ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਆਇਦ ਕਰੇ: ਦਿੱਲੀ ਪੁਲੀਸ appeared first on punjabitribuneonline.com.



Source link