ਲਾਲੜੂ: ਟਿੱਪਰ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਕੇ ਪੁਲੀਸ ’ਤੇ ਪਥਰਾਅ ਕੀਤਾ

ਲਾਲੜੂ: ਟਿੱਪਰ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਕੇ ਪੁਲੀਸ ’ਤੇ ਪਥਰਾਅ ਕੀਤਾ


ਸਰਬਜੀਤ ਸਿੰਘ ਭੱਟੀ
ਲਾਲੜੂ , 9 ਜਨਵਰੀ
ਇਥੋਂ ਦੇ ਨਜ਼ਦੀਕੀ ਪਿੰਡ ਮਲਕਪੁਰ ਜਿਉਲੀ ਲਿੰਕ ਸੜਕ ’ਤੇ ਮਿੱਟੀ ਦੀ ਮਾਈਨਿੰਗ ਵਿੱਚ ਲੱਗੇ ਟਿੱਪਰ ਥੱਲੇ ਆ ਕੇ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਤੋਂ ਬਾਅਦ ਮਲਕਪੁਰ ਜਿਉਲੀ ਸੜਕ ’ਤੇ ਸਥਿਤ ਭੱਠੇ ’ਤੇ ਕੰਮ ਕਰਦੇ ਪਰਵਾਸੀ ਮਜ਼ਦੂਰਾਂ ਨੇ ਲਿੰਕ ਸੜਕ ਜਾਮ ਕਰਕੇ ਆਵਾਜਾਈ ਰੋਕ ਦਿੱਤੀ। ਐੱਸਡੀਐੱਮ ਡੇਰਾਬਸੀ ਹਿਮਾਂਸ਼ੂ ਗੁਪਤਾ ਨੇ ਟਿੱਪਰ ਚਾਲਕ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸੇ ਦੌਰਾਨ ਪਰਵਾਸੀ ਲੋਕਾਂ ਨੇ ਪੁਲੀਸ ’ਤੇ ਪਥਰਾਅ ਕੀਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮ੍ਰਿਤਕ ਦੀ ਪਛਾਣ ਭੀਮ ਵਾਸੀ ਸਿਕੰਦਰਪੁਰ ਜ਼ਿਲ੍ਹਾ ਮੁਜੱਫਰਨਗਰ ਉਤਰ ਪ੍ਰਦੇਸ਼ ਵਜੋਂ ਹੋਈ ਹੈ। ਲੋਕਾਂ ਦੇ ਰੋਸ ਕਾਰਨ ਲਾਲੜੂ ਅਤੇ ਹੰਡੇਸਰਾ ਪੁਲੀਸ ਨੂੰ ਬੁਲਾਇਆ ਗਿਆ, ਜਦੋਂ ਪੁਲੀਸ ਨੇ ਲਾਸ਼ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ਵਿੱਚ ਆਏ ਪਰਵਾਸੀ ਮਜ਼ਦੂਰਾਂ ਨੇ ਪੁਲੀਸ ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਵੀ ਹੋਏ। ਪੁਲੀਸ ਨੇ ਮਾਮਲੇ ਵਿੱਚ ਸਖ਼ਤੀ ਵਰਤਦੇ ਹੋਏ ਭੀੜ ’ਤੇ ਲਾਠੀਚਾਰਜ ਚਾਰਜ ਕਰ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਪਹੁੰਚਾਇਆ ਗਿਆ। ਥਾਣਾ ਮੁਖੀ ਹੰਡੇਸਰਾ ਗੁਰਬੀਰ ਸਿੰਘ ਵੜੈਚ ਨੇ ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰ ਭੜਕ ਗਏ ਸੀ, ਜਿਨ੍ਹਾਂ ਨੂੰ ਸਮਝਾ ਕੇ ਸ਼ਾਂਤ ਕੀਤਾ ਗਿਆ। ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

The post ਲਾਲੜੂ: ਟਿੱਪਰ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਕੇ ਪੁਲੀਸ ’ਤੇ ਪਥਰਾਅ ਕੀਤਾ appeared first on punjabitribuneonline.com.



Source link