ਮੁੰਬਈ, 14 ਜਨਵਰੀ
ਕਾਂਗਰਸੀ ਆਗੂਅਤੇ ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਖਣੀ ਮੁੰਬਈ ਸੀਟ ਤੋਂ ਲੋਕ ਸਭਾ ਦੇ ਸਾਬਕਾ ਮੈਂਬਰ ਦੇਵੜਾ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਐਤਵਾਰ ਨੂੰ ਲਿਖਿਆ, ‘‘ਅੱਜ ਮੇਰੀ ਸਿਆਸੀ ਯਾਤਰਾ ਦੇ ਇਕ ਮਹੱਤਵਪੂਰਨ ਪੰਨੇ ਦਾ ਅੰਤ ਹੋ ਗਿਆ। ਮੈਂ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਪਾਰਟੀ ਨਾਲ ਮੇਰੇ ਪਰਿਵਾਰ ਦਾ 55 ਸਾਲ ਪੁਰਾਣਾ ਰਿਸ਼ਤਾ ਖਤਮ ਹੋ ਗਿਆ ਹੈ। ਮੈਂ ਸਾਲਾਂਬਧੀ ਸਮਰਥਨਦੇਣ ਵਾਲੇ ਆਪਣੇ ਆਪਣੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧਨਵਾਦੀ ਰਹਾਂਗਾ। ਇਸ ਮਗਰੋਂ ਉਨ੍ਹਾਂ ਮੁੰਬਈ ਦੇ ਸਿਧੀਵਿਨਾਇਕ ਮੰਦਰ ’ਚ ਮੱਥਾ ਟੇਕਿਆ।
ਭਾਰਤ ਜੋੜੋ ਨਿਆਏ ਯਾਤਰਾ ਦੀ ਸ਼ੁਰੂਆਤ ਤੋਂ ਠੀਕ ਪਹਿਲਾਂ ਆਪਣੇ ਸੀਨੀਅਰ ਆਗੂ ਮਿਲਿੰਦ ਦੇਵੜਾ ਦੇ ਅਸਤੀਫਾ ਦੇਣ ’ਤੇ ਕਾਂਗਰਸ ਨੇ ਪ੍ਰਤੀਕਰਮ ਦਿੰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਾਰਟੀ ਛੱਡਣ ਦੇ ਐਲਾਨ ਦਾ ਸਮਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤੈਅ ਕੀਤਾ ਗਿਆ ਸੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਦੇਵੜਾ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਉਹ ਰਾਹੁਲ ਗਾਂਧੀ ਨੂੰ ਮਿਲਣਾ ਚਾਹੁੰਦੇ ਸਨ। ਜੋ ਸਪੱਸ਼ਟ ਤੌਰ ‘ਤੇ ਮਜ਼ਾਕ ਸੀ ਅਤੇ ਅਸਲ ’ਚ ਉਸ ਨੇ ਕਾਂਗਰਸ ਛੱਡਣ ਦਾ ਮਨ ਬਣਾ ਲਿਆ ਸੀ।
The post ਮਿਲਿੰਦ ਦੇਵੜਾ ਵੱਲੋਂ ਕਾਂਗਰਸ ਤੋਂ ਅਸਤੀਫ਼ਾ appeared first on punjabitribuneonline.com.