ਨਵੀਂ ਦਿੱਲੀ, 18 ਜਨਵਰੀ
ਭਾਜਪਾ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਲਗਾਤਾਰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਜਦੋਂ ਕਿ ਆਬਕਾਰੀ ਨੀਤੀ ਦੇ ‘ਸਰਗਨਾ’ ੳਹੀ ਹਨ। ਕੇਜਰੀਵਾਲ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਜਾਂਚ ਏਜੰਸੀ ਵੱਲੋਂ ਜਾਰੀ ਚੌਥੇ ਸੰਮਨ ਨੂੰ ਨਜ਼ਰਅੰਦਾਜ਼ ਕਰਦਿਆਂ ਪੁੱਛਿਆ ਜੇ ਉਹ ਮਾਮਲੇ ’ਚ ਦੋਸ਼ੀ ਨਹੀਂ ਹਨ ਤਾਂ ਉਨ੍ਹਾਂ ਨੂੰ ਸੰਮਨ ਕਿਉਂ ਜਾਰੀ ਕੀਤੇ ਗਏ।
ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਇਆ ਅਤੇ ਉਸ ਨੂੰ ਸਰਦੀ ’ਚ ਵੀ ਪਸੀਨਾ ਆ ਰਿਹਾ ਹੈ ਅਤੇ ਉਹ ਗ੍ਰਿਫ਼ਤਾਰੀ ਦੇ ਡਰੋਂ ਕੰਬ ਰਿਹਾ ਹਨ। ਕਿਉਂਕਿ ਉਸ ਨੂੰ ਪਤਾ ਹੈ ਕਿ ਉਹ ਆਬਕਾਰੀ ਨੀਤੀ ਘੁਟਾਲੇ ਦਾ ਸਰਗਣਾ ਹੈ।
The post ਗ੍ਰਿਫ਼ਤਾਰੀ ਦੇ ਡਰੋਂ ਕੇਜਰੀਵਾਲ ਨੂੰ ਸਰਦੀ ’ਚ ਵੀ ਆ ਰਿਹੈ ਪਸੀਨਾ: ਭਾਜਪਾ appeared first on Punjabi Tribune.