ਪਟਿਆਲਾ: ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਤੋਟ ਨਹੀਂ ਆਉਣ ਦਿਆਂਗੇ: ਚੀਮਾ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਤੋਟ ਨਹੀਂ ਆਉਣ ਦਿਆਂਗੇ: ਚੀਮਾ


ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਫਰਵਰੀ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ‘ਆਪ’ ਸਰਕਾਰ ਹੀ ਹੈ ਜਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਿੱਚ ਰਿਕਾਰਡ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 360 ਕਰੋੜ ਸਾਲਾਨਾ ਗਰਾਂਟ ਦੇਣ ਦੇ ਕੀਤੇ ਗਏ ਵਾਅਦੇ ਨੂੰ ਸਰਕਾਰ ਹਰ ਹਾਲਤ ਵਿੱਚ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੀ ਦਸ਼ਾ ਸਧਾਰਨ ਲਈ ਯੂਨੀਵਰਸਿਟੀ ਦੇ ਵੀਸੀ ਪ੍ਰੋਫੈਸਰ ਅਰਵਿੰਦ ਵੱਲੋਂ ਕੀਤੇ ਯਤਨ ਦੀ ਸ਼ਲਾਘਾ ਵੀ ਕੀਤੀ। ਮੰਤਰੀ ਨੇ ਕਿਹਾ ਕਿ ਇਹ ਇੱਕ ਅਜਿਹੀ ਯੂਨੀਵਰਸਿਟੀ ਹੈ ਜੋ ਬਹੁਤ ਘੱਟ ਫੀਸਾਂ ’ਤੇ ਵਿਦਿਆਰਥੀਆਂ ਨੂੰ ਉੱਚ ਵਿਦਿਆ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਵੀਸੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਪ੍ਰੋਫੈਸਰ ਨਾਗਰ ਸਿੰਘ ਮਾਨ ਤੇ ਵਿੱਤ ਮੰਤਰੀ ਦੇ ਓਐੱਸਡੀ ਵੀ ਮੌਜੂਦ। ਯੂਨੀਵਰਸਿਟੀ ਦੀ ਤਰਫੋਂ ਵੀਸੀ ਤੇ ਹੋਰਾਂ ਨੇ ਵਿੱਤ ਮੰਤਰੀ ਨੂੰ ਸਨਮਾਨਿਤ ਵੀ ਕੀਤਾ।

The post ਪਟਿਆਲਾ: ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਤੋਟ ਨਹੀਂ ਆਉਣ ਦਿਆਂਗੇ: ਚੀਮਾ appeared first on Punjabi Tribune.



Source link