ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਫਰਵਰੀ
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਤਾਲਮੇਲ ਵੱਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਇੱਥੇ ਸ਼ਹਿਰ ਵਿਚ ਝੰਡਾ ਮਾਰਚ ਕੀਤਾ ਗਿਆ। ਇਹ ਮਾਰਚ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਮੁੱਖ ਬਜ਼ਾਰ ਅਤੇ ਸ਼ਹੀਦ ਭਗਤ ਸਿੰਘ ਚੌਕ ਤੱਕ ਕੀਤਾ ਗਿਆ।
ਇਸ ਮੌਕੇ ਭਾਕਿਯੂ ਬੁਰਜ਼ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਰਣਧੀਰ ਸਿੰਘ ਭੱਟੀਵਾਲ, ਭਾਕਿਯੂ ਉਗਰਾਹਾਂ ਦੇ ਆਗੂ ਗੁਰਚੇਤ ਸਿੰਘ ਭੱਟੀਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਮੁਕੇਸ਼ ਮਲੌਦ ਅਤੇ ਟਰੇਡ ਯੂਨੀਅਨ ਆਗੂ ਕੁਲਵੰਤ ਸਿੰਘ ਖਨੌਰੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਸੰਗਠਨਾਂ ਨੂੰ ਭਾਰਤ ਬੰਦ ਨੂੰ ਭਰਵਾਂ ਸਹਿਯੋਗ ਦੇਣ ਦੀ ਅਪੀਲ ਕੀਤੀ।
The post ਭਵਾਨੀਗੜ੍ਹ: ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਨੇ ਸ਼ਹਿਰ ਵਿੱਚ ਝੰਡਾ ਮਾਰਚ ਕੀਤਾ appeared first on Punjabi Tribune.