ਠਾਣੇ, 19 ਫਰਵਰੀ
ਇਥੇ 16 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ 37 ਸਾਲਾ ਵਿਅਕਤੀ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਠਾਣੇ ਜ਼ਿਲ੍ਹੇ ਦੀ ਪੁਲੀਸ ਨੇ ਕਿਹਾ ਮੁਰਬਾਦ ਤਾਲੁਕਾ ਦੇ ਇੱਕ ਪਿੰਡ ਵਿੱਚ ਸ਼ਨਿਚਰਵਾਰ ਰਾਤ ਨੂੰ ਇੱਕ ਵਿਅਕਤੀ ਦੇ ਖਿਲਾਫ ਬਲਾਤਕਾਰ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲੀਸ ਵੱਲੋਂ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਗਈ ਸੀ। ਜਦੋਂ ਉਸ ਨੂੰ ਪਤਾ ਲੱਗਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਤਾਂ ਮੁਲਜ਼ਮ ਨੇ ਆਪਣੇ ਦੋਸਤ ਦੇ ਘਰ ਜਾ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਬਾਅਦ ’ਚ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ। ਪੁਲੀਸ ਇੰਸਪੈਕਟਰ ਪ੍ਰਮੋਦ ਬਾਬਰ ਨੇ ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁਲਜ਼ਮ ਨੇ 18 ਜਨਵਰੀ ਤੋਂ 15 ਫਰਵਰੀ ਦੇ ਵਿਚਕਾਰ ਆਪਣੇ ਪਿੰਡ ਦੀ ਨਾਬਾਲਗ ਲੜਕੀ ਨਾਲ ਉਸ ਦੀਆਂ ਨਿੱਜੀ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਵਾਰ-ਵਾਰ ਬਲਾਤਕਾਰ ਕੀਤਾ। ਉਸ ਨੇ ਪੀੜਤਾ ਦੇ ਮਾਪਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। -ਪੀਟੀਆਈ
The post ਬਲਾਤਕਾਰ ਦਾ ਕੇਸ ਦਰਜ ਹੋਣ ਮਗਰੋਂ ਮੁਲਜ਼ਮ ਵੱਲੋਂ ਖੁਦਕੁਸ਼ੀ appeared first on Punjabi Tribune.