ਨਵੀਂ ਦਿੱਲੀ, 20 ਫਰਵਰੀ
ਦੇਸ਼ ’ਚ ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ਹੇਠ ਰੱਖਣ ਲਈ ਕੇਂਦਰ ਸਰਕਾਰ ਨੇ ਇਸ ਦੀ ਬਰਾਮਦ ’ਤੇ ਪਾਬੰਦੀ ਪਹਿਲਾਂ ਦੇ ਹੁਕਮ ਮੁਤਾਬਕ 31 ਮਾਰਚ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਖ਼ਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਅੱਜ ਇਥੇ ਇਹ ਜਾਣਕਾਰੀ ਦਿੱਤੀ।8 ਦਸੰਬਰ 2023 ਨੂੰ ਸਰਕਾਰ ਨੇ 31 ਮਾਰਚ ਤੱਕ ਪਿਆਜ਼ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਧਿਕਾਰੀ ਨੇ ਕਿਹਾ ਕਿ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਨਹੀਂ ਹਟਾਈ ਗਈ। ਇਹ ਲਾਗੂ ਹੈ ਅਤੇ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
The post ਕੇਂਦਰ ਵੱਲੋਂ ਪਿਆਜ਼ ਦੇ ਨਿਰਯਾਤ ’ਤੇ ਪਾਬੰਦੀ 31 ਮਾਰਚ ਤੱਕ ਜਾਰੀ ਰੱਖਣ ਦਾ ਫ਼ੈਸਲਾ appeared first on Punjabi Tribune.