ਅਟਾਰੀ: ਝੰਡਾ ਉਤਾਰਨ ਦੀ ਰਸਮ ਦੇਖਣ ਆਏ ਮਹਾਰਾਸ਼ਟਰ ਦੇ ਸੈਲਾਨੀ ਦੀ ਦਿਲ ਦੇ ਦੌਰੇ ਕਾਰਨ ਮੌਤ


ਦਿਲਬਾਗ ਸਿੰਘ ਗਿੱਲ
ਅਟਾਰੀ, 8 ਮਾਰਚ
ਇਥੇ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਵੇਖਣ ਲਈ ਪੁੱਜੇ ਸੈਲਾਨੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਹਾਰਾਸ਼ਟਰ ਦੇ ਅਲੀਸ਼ ਚੌਧਰੀ ਵਜੋਂ ਹੋਈ ਹੈ। ਉਹ ਝੰਡਾ ਉਤਾਰਨ ਦੀ ਰਸਮ ਵੇਖਣ ਲਈ ਦਰਸ਼ਕ ਗੈਲਰੀ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਘਰਿੰਡਾ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਅਟਾਰੀ: ਝੰਡਾ ਉਤਾਰਨ ਦੀ ਰਸਮ ਦੇਖਣ ਆਏ ਮਹਾਰਾਸ਼ਟਰ ਦੇ ਸੈਲਾਨੀ ਦੀ ਦਿਲ ਦੇ ਦੌਰੇ ਕਾਰਨ ਮੌਤ appeared first on Punjabi Tribune.



Source link