ਮਾਨਸਾ
ਵਾਇਸ ਆਫ ਮਾਨਸਾ ਵੱਲੋਂ ਨਗਰ ਕੌਂਸਲ ਮਾਨਸਾ ਤੇ 3-ਡੀ ਸੁਸਾਇਟੀ ਨਾਲ ਮਿਲ ਕੇ ਸ਼ਹਿਰ ਦੇ ਮੁੱਖ ਬਜ਼ਾਰਾਂ ’ਚੋਂ ਦੀ ਸਫਾਈ ਜਾਗਰੂਕਤਾ ਮਾਰਚ ਕੱਢਿਆ ਗਿਆ। ਇਸ ਮਾਰਚ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਹਿੱਸਾ ਲਿਆ। ਨਗਰ ਕੌਸਲ ਮਾਨਸਾ ਦੇ ਪ੍ਰਧਾਨ ਵਿਜੈ ਸਿੰਗਲਾ ਨੇ ਮਾਰਚ ਦੀ ਸ਼ੁਰੂਆਤ ਕੀਤੀ, ਜਿਸ ਵਿਚ ਸ਼ਹਿਰ ਦੇ ਸਫਾਈ ਲਈ ਬਣਾਈ ਗਈ 3-ਡੀ ਸੁਸਾਇਟੀ ਦੇ ਇੰਚਾਰਜ ਜਸਵਿੰਦਰ ਸਿੰਘ ਅਤੇ ਬਾਕੀ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ 54 ਨਵੇਂ ਪਖਾਨੇ ਬਣਾਏ ਜਾਣ ਦੇ ਨਾਲ-ਨਾਲ ਰਾਤ ਸਮੇਂ ਲਾਈਟਾਂ ਆਦਿ ਦਾ ਪ੍ਰਬੰਧ ਕਰਕੇ ਸ਼ਹਿਰ ਦੇ ਸਾਰੇ ਰਸਤਿਆਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸੀਵਰੇਜ ਦੇ ਬੰਦ ਹੋਣ ਦੀ ਸਮੱਸਿਆ ਦਾ ਖਾਤਮਾ ਕਰਨ ਲਈ ਲੋਕਾਂ ਨੂੰ ਪਲਾਸਟਿਕ ਲਿਫਾਫਿਆਂ ਨੂੰ ਸੜਕਾਂ ਜਾਂ ਨਾਲੀਆਂ ਵਿਚ ਨਾ ਸੁੱਟਣ ਦੀ ਵੀ ਅਪੀਲ ਕੀਤੀ। ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਮਾਨਸਾ ਨੂੰ ਸਾਫ-ਸੁਥਰਾ ਬਣਾਏ ਰੱਖਣ ਲਈ ਸਭ ਦੇ ਸਹਿਯੋਗ ਦੀ ਲੋੜ ਹੈ। -ਪੱਤਰ ਪ੍ਰੇਰਕ
The post ਮਾਨਸਾ ਵਿੱਚ ਸਫ਼ਾਈ ਰੱਖਣ ਲਈ ਜਾਗਰੂਕਤਾ ਮਾਰਚ appeared first on Punjabi Tribune.