ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਮਾਰਚ
ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਇਸੇ ਦੌਰਾਨ ਭਾਜਪਾ ਦੇ ਰਾਜਪੁਰਾ ਤੋਂ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਪਟਿਆਲਾ ਦੇ ਪ੍ਰਧਾਨ ਅਤੇ ਸਾਬਕਾ ਮੇਅਰ ਸੰਜੀਵ ਬਿੱਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ, ਹਰਮੇਸ਼ ਗੋਇਲ, ਲਲਜੀਤ ਸਿੰਘ ਲਾਲੀ ਤੇ ਸੁਰਿੰਦਰ ਸਿੰਘ ਖੇੜਕੀ ਸਮੇਤ ਕਈ ਹੋਰਨਾਂ ਨੇ ਪ੍ਰਨੀਤ ਕੌਰ ਦਾ ਭਾਜਪਾ ਵਿੱਚ ਆਉਣ ਦਾ ਸਵਾਗਤ ਕੀਤਾ ਹੈ।
The post ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਸ਼ਾਮਲ appeared first on Punjabi Tribune.