ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ

ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ


ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 17 ਮਾਰਚ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਖੁਸ਼ੀਆਂ ਖੇੜੇ ਆਏ ਹਨ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਫੇਸਬੁੱਕ ’ਤੇ ਮਰਹੂਮ ਪੰਜਾਬੀ ਗਾਇਕ ਦੇ ‘ਛੋਟੇ ਵੀਰ’ ਦੀ ਤਸਵੀਰ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਨਾਲ ਹੀ ਲਿਖਿਆ, ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸ਼ੀਸ਼ਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁੱਭ ਦਾ ਛੋਟਾ ਵੀਰ ਪਾਇਆ ਹੈ।’’ ਉਨ੍ਹਾਂ ਅੱਗੇ ਲਿਖਿਆ, ‘‘ਵਾਹਿਗੁਰੂ ਦੀਆਂ ਬਖ਼ਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁੱਭਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।’’ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਤਾ-ਪਿਤਾ ਇਕੱਲੇ ਰਹਿ ਗਏ ਸਨ। ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮਾਤਾ ਨੇ ਮਾਂ ਬਣਨ ਲਈ ਆਈਵੀਐੱਫ ਵਿਧੀ ਅਪਣਾਈ ਸੀ।

The post ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ appeared first on Punjabi Tribune.



Source link