ਹਤਿੰਦਰ ਮਹਿਤਾ
ਜਲੰਧਰ, 18 ਮਾਰਚ
ਅੱਜ ਸਵੇਰੇ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ’ਚ ਦੁਕਾਨਦਾਰਾਂ ਨੇ ਹੰਗਾਮਾ ਕਰ ਦਿੱਤਾ। ਉਹ ਮੰਡੀ ਤੋਂ ਬਾਹਰ ਸੜਕ ’ਤੇ ਆ ਗਏ ਅਤੇ ਸੜਕ ਵਿਚਕਾਰ ਧਰਨਾ ਦੇ ਕੇ ਜਾਮ ਲਗਾ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਧਰਨਾ ਸੜਕ ਤੋਂ ਹਟਾ ਕੇ ਮੰਡੀ ਦੇ ਗੇਟ ਦੇ ਅੱਗੇ ਧਰਨਾ ਲਾ ਦਿੱਤਾ। ਮਕਸੂਦਾ ਸਬਜ਼ੀ ਮੰਡੀ ਦੁਆਬੇ ਦੀ ਸਭ ਤੋਂ ਵੱਡੀ ਮੰਡੀ ਹੈ। ਇਸ ਕਾਰਨ ਅੱਜ ਪੂਰੇ ਸ਼ਹਿਰ ਵਿੱਚ ਸਬਜ਼ੀਆਂ ਦੀ ਸਪਲਾਈ ਠੱਪ ਰਹੀ। ਕਿਉਂਕਿ ਅੱਜ ਸਾਰੇ ਸਬਜ਼ੀ ਵਿਕਰੇਤਾਵਾਂ ਨੇ ਸਬਜ਼ੀ ਨਹੀਂ ਵੇਚੀ ਅਤੇ ਮੇਨ ਗੇਟ ਬੰਦ ਕਰ ਦਿੱਤਾ। ਦੱਸ ਦੇਈਏ ਕਿ ਮਕਸੂਦਾਂ ਸਬਜ਼ੀ ਮੰਡੀ ਤੋਂ ਮੋਗਾ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਸਮੇਤ ਵੱਖ-ਵੱਖ ਰਾਜਾਂ ਨੂੰ ਸਬਜ਼ੀਆਂ ਦੀ ਸਪਲਾਈ ਕੀਤੀ ਜਾਂਦੀ ਹੈ। ਜਾਣਕਾਰੀ ਅਨੁਸਾਰ ਮਕਸੂਦਾ ਸਬਜ਼ੀ ਮੰਡੀ ਨੂੰ ਠੇਕੇ ’ਤੇ ਦੇਣ ਨੂੰ ਲੈ ਕੇ ਦੁਕਾਨਦਾਰਾਂ ਵਿੱਚ ਰੋਸ ਹੈ। ਇਸ ਦੇ ਵਿਰੋਧ ਵਿੱਚ ਮਕਸੂਦਾ ਸਬਜ਼ੀ ਮੰਡੀ ਫੜ੍ਹੀ ਐਸੋਸੀਏਸ਼ਨ ਨੇ ਮੰਡੀ ਦਾ ਗੇਟ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ।
The post ਦੋਆਬੇ ਦੀ ਸਭ ਤੋਂ ਵੱਡੀ ਮਕਸੂਦਾਂ ਸਬਜ਼ੀ ਮੰਡੀ ’ਚ ਸਬਜ਼ੀਆਂ ਦੀ ਸਪਲਾਈ ਠੱਪ appeared first on Punjabi Tribune.