ਜ਼ਹਿਰੀਲੀ ਸ਼ਰਾਬ ਦੁਖਾਂਤ: ਕੈਂਥ ਪੀੜਤ ਪਰਿਵਾਰਾਂ ਨੂੰ ਮਿਲੇ

ਜ਼ਹਿਰੀਲੀ ਸ਼ਰਾਬ ਦੁਖਾਂਤ: ਕੈਂਥ ਪੀੜਤ ਪਰਿਵਾਰਾਂ ਨੂੰ ਮਿਲੇ


ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 21 ਮਾਰਚ
ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਿੰਡ ਗੁੱਜਰਾਂ ਅਤੇ ਢੰਡੋਲੀ ਖੁਰਦ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਪ੍ਰਗਟਾਈ।
ਉਨ੍ਹਾਂ ਪੀੜਤ ਪਰਿਵਾਰਾਂ ਨੂੰ ਹਰ ਮਦਦ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਇਹ ਮੰਦਭਾਗੀ ਘਟਨਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਮਜ਼ੋਰ ਪਕੜ ਦਾ ਨੀਤੀ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਪਿੰਡ ਦੀ ਸੱਥ ਵਿੱਚ ਇਕੱਤਰ ਹੋਏ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਜ਼ਿਲ੍ਹੇ ਵਿੱਚ ਅਜਿਹੇ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਨਾ ਤੇ ਮੱਦਦਗਾਰ ਬਣਨ ਲਈ ਕੋਈ ਸਹਿਯੋਗ ਕਰਨਾ ਵੀ ਯੋਗ ਨਹੀਂ ਸਮਝਿਆ।
ਸ੍ਰੀ ਕੈਂਥ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਅਨੁਸੂਚਿਤ ਜਾਤੀ ਅੱਤਿਆਚਾਰ ਰੋਕਥਾਮ ਐਕਟ 89 ਦੀ ਧਾਰਾਵਾਂ ਅਧੀਨ ਕੇਸ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਿਸਾਨ ਨੇਤਾ ਰਣਜੀਤ ਸਿੰਘ ਸਰਾਂ, ਅੰਮ੍ਰਿਤਪਾਲ ਸਿੰਘ ਚੰਦੜ, ਬਸੰਤ ਕੁਮਾਰ ਕਾਂਗੜਾ ਤੇ ਪਰਮਿੰਦਰ ਸਿੰਘ ਬੱਸੀ ਆਦਿ ਵਿਅਕਤੀ ਹਾਜ਼ਰ ਸਨ ।

The post ਜ਼ਹਿਰੀਲੀ ਸ਼ਰਾਬ ਦੁਖਾਂਤ: ਕੈਂਥ ਪੀੜਤ ਪਰਿਵਾਰਾਂ ਨੂੰ ਮਿਲੇ appeared first on Punjabi Tribune.



Source link