ਨਵੀਂ ਦਿੱਲੀ, 2 ਅਪਰੈਲ
ਦਿੱਲੀ ਹਾਈ ਕੋਰਟ ਨੇ ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ ‘ਤੇ ਇਸ ਦੇ ਸੰਖੇਪ ਸ਼ਬਦ ‘ਇੰਡੀਆ’ ਦੀ ਵਰਤੋਂ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਜਵਾਬ ਦੇਣ ਲਈ ਕੇਂਦਰ ਅਤੇ ਵੱਖ-ਵੱਖ ਵਿਰੋਧੀ ਪਾਰਟੀਆਂ ਨੂੰ ਆਖਰੀ ਮੌਕਾ ਦਿੱਤਾ ਹੈ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀਐੱਸ ਅਰੋੜਾ ਦੇ ਬੈਂਚ ਨੇ ਕਿਹਾ ਕਿ ਜਨਹਿੱਤ ਪਟੀਸ਼ਨ ‘ਤੇ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕੀਤਾ ਜਾਵੇ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਸਿਆਸੀ ਪਾਰਟੀਆਂ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ ਦੇ ਸੰਖੇਪ ‘ਇੰਡੀਆ’ ਦੀ ਵਰਤੋਂ ਕਰਕੇ ਦੇਸ਼ ਦੇ ਨਾਂ ਦਾ ਨਾਜਾਇਜ਼ ਫਾਇਦਾ ਲੈ ਰਹੀਆਂ ਹਨ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਦੀ ਤਰੀਕ ਵਧਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ 10 ਅਪਰੈਲ ਨੂੰ ਪਟੀਸ਼ਨ ‘ਤੇ ਸੁਣਵਾਈ ਅਤੇ ਨਿਬੇੜੇ ਦੀ ਕੋਸ਼ਿਸ਼ ਕੀਤੀ ਜਾਵੇਗੀ।
The post ਦਿੱਲੀ ਹਾਈ ਕੋਰਟ ਨੇ ਇੰਡੀਆ ਨਾਂ ਵਰਤਣ ਖ਼ਿਲਾਫ਼ ਪਟੀਸ਼ਨ ’ਤੇ ਜੁਆਬ ਦੇਣ ਲਈ ਵਿਰੋਧੀ ਦਲਾਂ ਨੂੰ ਆਖਰੀ ਮੌਕਾ ਦਿੱਤਾ appeared first on Punjabi Tribune.