ਗੁਰਿੰਦਰ ਸਿੰਘ
ਲੁਧਿਆਣਾ, 4 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸ੍ਰੀ ਗਰਚਾ ਦੀ ਗੁਰਦੇਵ ਨਗਰ ਸਥਿਤ ਰਿਹਾਇਸ਼ ਵਿੱਚ ਸਮਾਗਮ ਹੋਇਆ। ਇਸ ਮੌਕੇ ਜਗਦੀਸ਼ ਸਿੰਘ ਗਰਚਾ ਨੇ ਘਰ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤ ਸਿਰਫ਼ ਅਤੇ ਸਿਰਫ਼ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਬੰਦ ਕਮਰਾ ਮੀਟਿੰਗ ਕਰਕੇ ਲੁਧਿਆਣਾ ਲੋਕ ਸਭਾ ਸੀਟ ਲਈ ਸਾਂਝੇ ਉਮੀਦਵਾਰ ਬਾਰੇ ਗੱਲਬਾਤ ਕੀਤੀ।
The post ਸਾਬਕਾ ਮੰਤਰੀ ਗਰਚਾ ਦੀ ਹੋਈ ਅਕਾਲੀ ਦਲ ਵਿੱਚ ਘਰ ਵਾਪਸੀ appeared first on Punjabi Tribune.