ਨਵੀਂ ਦਿੱਲੀ, 10 ਅਪਰੈਲ
ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।
The post ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਤੇ ‘ਆਪ’ ਛੱਡੀ appeared first on Punjabi Tribune.