ਅੰਬਾਲਾ, 18 ਅਪਰੈਲ
ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਅੱਜ ਦੂਜੇ ਦਿਨ ਰੇਲ ਪਟੜੀਆਂ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਕਿਸਾਨ ਆਪਣੀਆਂ ਮੰਗਾਂ ਲਈ ਪੰਜਾਬ-ਹਰਿਆਣਾ ਸਰਹੱਦ ਨੇੜੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਵਿੱਚ ਰੇਲਵੇ ਲਾਈਨ ’ਤੇ ਬੈਠੇ ਹੋਏ ਹਨ। ਕਿਸਾਨਾਂ ਦਾ ਵਿਰੋਧ ਜਾਰੀ ਰਹਿਣ ’ਤੇ ਅੰਬਾਲਾ ਰੇਲਵੇ ਡਿਵੀਜ਼ਨ ਦੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ 53 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, 12 ਨੂੰ ਉਨ੍ਹਾਂ ਦੀ ਮੰਜ਼ਿਲ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਅਤੇ 23 ਨੂੰ ਮੋੜ ਦਿੱਤਾ ਗਿਆ। ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਰੇਲਵੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
The post ਸ਼ੰਭੂ ਪਟੜੀਆਂ ’ਤੇ ਕਿਸਾਨਾਂ ਦਾ ਧਰਨਾ ਜਾਰੀ, 53 ਰੇਲ ਗੱਡੀਆਂ ਰੱਦ appeared first on Punjabi Tribune.