ਚੰਡੀਗੜ੍ਹ, 23 ਸਤੰਬਰ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਜ਼ਾਰਤ ਵਿੱਚ ਫੇਰਬਦਲ ਕਰਦਿਆਂ ਅੱਜ ਪੰਜ ਵਿਧਾਇਕਾਂ ਨੂੰ ਮੰਤਰੀ ਬਣਾ ਦਿੱਤਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਥੇ ਰਾਜ ਭਵਨ ਵਿੱਚ ਹਲਫ਼ਦਾਰੀ ਸਮਾਗਮ ਦੌਰਾਨ ਨਵੇਂ ਮੰਤਰੀਆਂ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਹੋਰ ਆਗੂ ਮੌਜੂਦ ਸਨ। ਕੈਬਨਿਟ ਮੰਤਰੀ ਵਜੋਂ ਹਲਫ਼ ਲੈਣ ਵਾਲਿਆਂ ਵਿੱਚ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਸ਼ਾਮਲ ਹਨ। ਉਨ੍ਹਾਂ ਪੰਜਾਬੀ ਵਿੱਚ ਹਲਫ਼ ਲਿਆ। ਮਾਲਵਾ ਖੇਤਰ ਦੇ ਤਿੰਨ ਅਤੇ ਦੋਆਬਾ ਖੇਤਰ ਦੇ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਸੂਬੇ ਵਿੱਚ 30 ਮਹੀਨੇ ਪਹਿਲਾਂ ਸੱਤਾ ਵਿੱਚ ਆਈ ‘ਆਪ’ ਦਾ ਮੰਤਰੀ ਮੰਡਲ ਵਿੱਚ ਇਹ ਚੌਥਾ ਫੇਰਬਦਲ ਹੈ। ਇਸ ਤੋਂ ਪਹਿਲਾਂ ਚਾਰ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਗਿਆ ਸੀ।
The post ਰਾਜਪਾਲ ਨੇ ਪੰਜਾਬ ਦੇ ਪੰਜ ਮੰਤਰੀਆਂ ਨੂੰ ਹਲਫ਼ ਦਿਵਾਇਆ appeared first on Punjabi Tribune.