ਬਠਿੰਡਾ: ਭਿਆਨਕ ਸੜਕ ਹਾਦਸੇ ਵਿਚ ਲੜਕੀ ਦੀ ਮੌਤ

ਬਠਿੰਡਾ: ਭਿਆਨਕ ਸੜਕ ਹਾਦਸੇ ਵਿਚ ਲੜਕੀ ਦੀ ਮੌਤ


ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 25 ਸਤੰਬਰ

ਬਠਿੰਡਾ ਦੇ ਬਰਨਾਲਾ-ਬਾਈਪਾਸ ਰੋਡ ’ਤੇ ਬੱਲਾ ਰਾਮ ਨਗਰ ਚੌਕ ਨਜ਼ਦੀਕ ਮੰਗਲਵਾਰ ਦੇਰ ਸ਼ਾਮ ਐਕਟਿਵਾ ਸਵਾਰ ਲੜਕੀ ਦੀ ਭਿਆਨਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਲੜਕੀ ਦੀ ਇੱਕ ਕਾਰ ਨਾਲ ਟੱਕਰ ਹੋ ਗਈ, ਜਿਸ ਦੌਰਾਨ ਡਿੱਗਣ ਕਾਰਨ ਉਹ ਟਰੱਕ ਹੇਠਾਂ ਆ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਰਜਨੀ (24 ਸਾਲ) ਪੁੱਤਰੀ ਰਮੇਸ਼ ਕੁਮਾਰ ਵਾਸੀ ਖੇਤਾ ਸਿੰਘ ਬਸਤੀ ਵਜੋਂ ਹੋਈ ਹੈ। ਇਸ ਘਟਨਾ ਦੇ ਵਿਰੋਧ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬੱਲਾ ਰਾਮ ਨਗਰ ਚੌਕ ਵਿੱਚ ਧਰਨਾ ਲਾ ਦਿੱਤਾ। ਇਸ ਮੌਕੇ ਐਸਐਚਓ ਸਿਵਲ ਲਾਈਨ ਹਰਜੋਤ ਸਿੰਘ ਨੇ ਧਰਨਾਕਾਰੀਆਂ ਨੂੰ ਟਰੱਕ ਚਾਲਕ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਟਰੱਕ ਅਤੇ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਬਠਿੰਡਾ: ਭਿਆਨਕ ਸੜਕ ਹਾਦਸੇ ਵਿਚ ਲੜਕੀ ਦੀ ਮੌਤ appeared first on Punjabi Tribune.



Source link