ਹਿਮਾਚਲ ਪ੍ਰਦੇਸ਼ ’ਚ ਰੇਹੜੀ-ਫੜ੍ਹੀ ਵਾਲਿਆਂ ਲਈ ਪਛਾਣ ਪੱਤਰ ਪ੍ਰਦਰਸ਼ਿਤ ਕਰਨਾ ਲਾਜ਼ਮੀ

ਹਿਮਾਚਲ ਪ੍ਰਦੇਸ਼ ’ਚ ਰੇਹੜੀ-ਫੜ੍ਹੀ ਵਾਲਿਆਂ ਲਈ ਪਛਾਣ ਪੱਤਰ ਪ੍ਰਦਰਸ਼ਿਤ ਕਰਨਾ ਲਾਜ਼ਮੀ


ਸ਼ਿਮਲਾ, 25 ਸਤੰਬਰ

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਮੁਤਾਬਕ ਸੂਬੇ ਦੇ ਦੁਕਾਨਦਾਰਾਂ ਲਈ ਆਪਣੀਆਂ ਦੁਕਾਨਾਂ ਵਿੱਚ ਆਪਣਾ ਪਛਾਣ ਪੱਤਰ ਪ੍ਰਦਰਸ਼ਿਤ ਕਰਨਾ ਲਾਜ਼ਮੀ ਹੋਵੇਗਾ।

ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬੇ ਵਿੱਚ ਪਰਵਾਸੀਆਂ ਦੀ ਵਧਦੀ ਗਿਣਤੀ ਬਾਰੇ ਕਈ ਸਥਾਨਕ ਲੋਕਾਂ ਵੱਲੋਂ ਜ਼ਾਹਿਰ ਕੀਤੀਆਂ ਗਈਆਂ ਚਿੰਤਾਵਾਂ ’ਤੇ ਵਿਚਾਰ ਕਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਰੇਹੜੀ-ਫੜ੍ਹੀ ਵਾਲਿਆਂ ਲਈ ਸਟ੍ਰੀਟ ਵੈਂਡਰ ਕਮੇਟੀ ਵੱਲੋਂ ਦਿੱਤੇ ਗਏ ਪਛਾਣ ਪੱਤਰ ਪ੍ਰਦਰਸ਼ਿਤ ਕਰਨਾ ਲਾਜ਼ਮੀ ਕਰਨ ਦਾ ਫੈਸਲਾ ਲਿਆ ਹੈ।’’ ਇਹ ਪਛਾਣ ਪੱਤਰ ਉੱਤਰ ਪ੍ਰਦੇਸ਼ ਸਰਕਾਰ ਦੀ ਤਰਜ਼ ’ਤੇ ਜਾਰੀ ਕੀਤੇ ਜਾਣਗੇ। ਮੰਤਰੀ ਨੇ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਰੇਹੜੀ-ਫੜ੍ਹੀ ਵਾਲਿਆਂ ਦੇ ਸਾਮਾਨ, ਖ਼ਾਸ ਕਰ ਕੇ ਖੁਰਾਕੀ ਵਸਤਾਂ ਦੀ ਸਵੱਛਤਾ ਤੇ ਗੁਣਵੱਤਾ ਦੀ ਜਾਂਚ ਵੀ ਕਰੇਗਾ। -ਪੀਟੀਆਈ

The post ਹਿਮਾਚਲ ਪ੍ਰਦੇਸ਼ ’ਚ ਰੇਹੜੀ-ਫੜ੍ਹੀ ਵਾਲਿਆਂ ਲਈ ਪਛਾਣ ਪੱਤਰ ਪ੍ਰਦਰਸ਼ਿਤ ਕਰਨਾ ਲਾਜ਼ਮੀ appeared first on Punjabi Tribune.



Source link