ਭਾਰੀ ਮੀਂਹ ਕਾਰਨ ਝੋਨੇ ਤੇ ਗੰਨੇ ਦੀ ਫ਼ਸਲ ਨੁਕਸਾਨੀ

ਭਾਰੀ ਮੀਂਹ ਕਾਰਨ ਝੋਨੇ ਤੇ ਗੰਨੇ ਦੀ ਫ਼ਸਲ ਨੁਕਸਾਨੀ


ਵਰਿੰਦਰਜੀਤ ਸਿੰਘ ਜਗੋਵਾਲ
ਕਾਹਨੂੰਵਾਨ, 27 ਸਤੰਬਰ
ਇਲਾਕੇ ਵਿੱਚ ਭਾਰੀ ਮੀਂਹ ਪੈਣ ਕਾਰਨ ਝੋਨੇ ਅਤੇ ਗੰਨੇ ਦੀ ਫ਼ਸਲ ਕਾਫ਼ੀ ਪ੍ਰਭਾਵਿਤ ਹੋਈ ਹੈ। ਕਿਸਾਨ ਜਰਨੈਲ ਸਿੰਘ ਲਾਧੂਪੁਰ ਅਤੇ ਸੁਖਵੰਤ ਸਿੰਘ ਸਠਿਆਲੀ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਤੇਜ਼ ਗਰਮੀ ਪੈਣ ਤੋਂ ਬਾਅਦ ਅੱਜ ਭਾਰੀ ਮੀਂਹ ਆਉਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਪੱਕਣ ਉੱਤੇ ਪਹੁੰਚੀ ਝੋਨੇ ਦੀ ਫ਼ਸਲ ਮੀਂਹ ਕਾਰਨ ਹੇਠਾਂ ਵਿਛ ਗਈ ਹੈ ਜਿਸ ਕਾਰਨ ਝਾੜ ਉੱਤੇ ਮਾੜੇ ਅਸਰ ਪਏਗਾ।
ਉਨ੍ਹਾਂ ਨੇ ਦੱਸਿਆ ਕਿ ਪਰਮਲ ਅਤੇ ਹੋਰ ਪੱਕੀ ਹੋਈ ਝੋਨੇ ਦੀ ਫਸਲ ਅੱਜ ਦੇ ਮੀਂਹ ਕਾਰਨ ਜ਼ਿਆਦਾ ਪ੍ਰਭਾਵਿਤ ਹੋਈ। ਇਸ ਦੇ ਨਾਲ ਹੀ ਗੰਨੇ ਦੀ ਫ਼ਸਲ ਵੀ ਵੱਡੀ ਪੱਧਰ ਉੱਤੇ ਪ੍ਰਭਾਵਤ ਹੋ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਵੀ ਮਾਯੂਸ ਹਨ। ਕਿਸਾਨਾਂ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਹੇਠਾਂ ਡਿੱਗਣ ਕਾਰਨ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋ ਜਾਵੇਗੀ।
ਉਨ੍ਹਾਂ ਅਨੁਮਾਨ ਲਗਾਇਆ ਕਿ 30 ਫ਼ਸਦੀ ਦੇ ਲਗਭਗ ਗੰਨੇ ਦੀ ਫ਼ਸਲ ਹੇਠ ਡਿੱਗ ਗਈ ਹੈ। ਇਸ ਫ਼ਸਲ ਦੀ ਕਟਾਈ ਅਤੇ ਛਿਲਾਈ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ। ਕਾਹਨੂੰਵਾਨ ਬੇਟ ਖੇਤਰ ਵਿੱਚ ਕਰੀਬ 25 ਫ਼ੀਸਦੀ ਝੋਨੇ ਦੀ ਫ਼ਸਲ ਦਾ ਨੁਕਸਾਨੀ ਗਈ ਹੈ। ਕਿਸਾਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

ਭਾਰੀ ਮੀਂਹ ਕਾਰਨ ਵਿਛੀ ਹੋਏ ਝੋਨੇ ਦੀ ਫ਼ਸਲ।

The post ਭਾਰੀ ਮੀਂਹ ਕਾਰਨ ਝੋਨੇ ਤੇ ਗੰਨੇ ਦੀ ਫ਼ਸਲ ਨੁਕਸਾਨੀ appeared first on Punjabi Tribune.



Source link