ਅਸ਼ੋਕ ਕੌੜਾ
ਫਗਵਾੜਾ, 12 ਅਕਤੂਬਰ
ਇੱਥੋਂ ਦੇ ਸ਼ਾਮ ਨਗਰ ਵਿਚ ਸ਼ਿਵਪੁਰੀ ਨੇੜੇ ਇੱਕ ਘਰ ਵਿੱਚ ਅੱਜ ਦੁਪਹਿਰ ਜ਼ੋਰਦਾਰ ਧਮਾਕਾ ਹੋਇਆ ਜਿਸ ਕਾਰਨ ਦੋ ਨਾਬਾਲਗ ਲੜਕੇ ਗੰਭੀਰ ਜ਼ਖਮੀ ਹੋ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਪਟਾਕਿਆਂ ’ਚ ਵਰਤਿਆ ਜਾਣ ਵਾਲਾ ਰਸਾਇਣ ਪਾਈਪ ’ਚ ਪੋਟਾਸ਼ੀਅਮ ਭਰਦੇ ਸਮੇਂ ਧਮਾਕਾ ਹੋਇਆ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕਾ ਨਿਵਾਸੀਆਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਨ੍ਹਾਂਦੀ ਪਛਾਣ ਆਸ਼ੀਸ਼ (13) ਅਤੇ ਅਮਨ (14) ਵਜੋਂ ਹੋਈ ਹੈ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਦੀ ਹਾਲਤ ਮੁੜ ਵਿਗੜਨ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
The post ਫਗਵਾੜਾ ’ਚ ਪੋਟਾਸ਼ੀਅਮ ਧਮਾਕਾ; ਦੋ ਬੱਚੇ ਗੰਭੀਰ ਜ਼ਖਮੀ appeared first on Punjabi Tribune.