85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ


ਨਵੀਂ ਦਿੱਲੀ, 24 ਅਕਤੂਬਰ
Bomb Threats: ਦੇਸ਼ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅੱਜ ਮੁੜ 85 ਹਵਾਈ ਉਡਾਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਜਿਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ ਤੇ ਵਿਸਤਾਰਾ ਦੀਆਂ 20-20 ਉਡਾਣਾਂ ਸ਼ਾਮਲ ਹਨ ਜਦਕਿ ਅਕਾਸਾ ਦੀਆਂ 25 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਅਕਾਸਾ ਏਅਰ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੁਝ ਹਵਾਈ ਉਡਾਣਾਂ ਨੂੰ ਅੱਜ ਸੁਰੱਖਿਆ ਕਾਰਨਾਂ ਵਜੋਂ ਧਮਕੀਆਂ ਮਿਲੀਆਂ ਹਨ। ਦੂਜੇ ਪਾਸੇ ਗੋਆ ਦੇ ਹਵਾਈ ਅੱਡਿਆਂ ’ਤੇ ਵੀ ਅੱਜ ਸੁਰੱਖਿਆ ਵਧਾਈ ਗਈ ਕਿਉਂਕਿ ਇਥੇ ਆਉਣ ਵਾਲੀਆਂ ਚਾਰ ਹਵਾਈ ਉਡਾਣਾਂ ਨੂੰ ਅੱਜ ਧਮਕੀਆਂ ਮਿਲੀਆਂ ਜਿਸ ਕਾਰਨ ਸੁਰੱਖਿਆ ਬਲਾਂ ਦੇ ਇਸ ਹਵਾਈ ਅੱਡੇ ਦੀ ਬਾਰੀਕੀ ਨਾਲ ਜਾਂਚ ਕੀਤੀ।

The post 85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ appeared first on Punjabi Tribune.



Source link