ਨਵੀਂ ਦਿੱਲੀ, 25 ਅਕਤੂਬਰ
ਆਮ ਆਦਮੀ ਪਾਰਟੀ (‘ਆਪ’) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਰਾਜਧਾਨੀ ਵਿਚ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕੇਂਦਰ ਨੂੰ ਹਦਾਇਤਾਂ ਦੇਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਇੱਕ ਕੌਮੀ ਸਿਆਸੀ ਪਾਰਟੀ ਦਾ ਪ੍ਰਧਾਨ ਨਿਯਮਾਂ ਅਨੁਸਾਰ ਦਿੱਲੀ ਵਿੱਚ ਰਿਹਾਇਸ਼ ਦਾ ਹੱਕਦਾਰ ਹੈ, ਇਸ ਲਈ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ ਨਿਵਾਸ ਅਲਾਟ ਕੀਤਾ ਜਾਵੇ। ਜਸਟਿਸ ਸੰਜੀਵ ਨਰੂਲਾ ਨੇ ਇਸ ਪਟੀਸ਼ਨ ’ਤੇ ਕੇਂਦਰ ਕੋਲੋਂ ਜਵਾਬ ਮੰਗਦਿਆਂ ਮਾਮਲੇ ਦੀ ਸੁਣਵਾਈ 26 ਨਵੰਬਰ ਨਿਰਧਾਰਤ ਕੀਤੀ ਹੈ।
The post ‘ਆਪ’ ਵੱਲੋਂ ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਹਾਈਕੋਰਟ ਦਾ ਰੁਖ਼ appeared first on Punjabi Tribune.