ਸ੍ਰੀਨਗਰ, 2 ਨਵੰਬਰ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਮੰਗ ਕੀਤੀ ਹੈ ਕਿ ਬਡਗਾਮ ਦਹਿਸ਼ਤੀ ਹਮਲੇ ਦੀ ਜਾਂਚ ਕੀਤੀ ਜਾਵੇ, ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅਜਿਹੇ ਹਮਲੇ ਉਨ੍ਹਾਂ ਲੋਕਾਂ ਵੱਲੋਂ ਕੀਤੇ ਜਾ ਰਹੇ ਹਨ, ਜਿਹੜੇ ਉਮਰ ਅਬਦੁੱਲਾ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੇ ਹਨ।
ਉਨ੍ਹਾਂ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਫ਼ਾਰੂਕ ਅਬਦੁੱਲਾ, ਜੋ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਪਤੀ ਹਨ, ਨੇ ਕਿਹਾ, “ਇਸਦੀ ਜਾਂਚ ਹੋਣੀ ਚਾਹੀਦੀ ਹੈ। ਅਜਿਹਾ ਕਿਵੇਂ ਹੋ ਸਕਦਾ ਹੈ ਕਿ ਇਹ ਸਰਕਾਰ ਆਈ ਅਤੇ ਇਹ ਸਭ ਵਾਪਰ ਰਿਹਾ ਹੈ?’’
ਉਨ੍ਹਾਂ ਕਿਹਾ, ‘‘ਮੈਨੂੰ ਸ਼ੱਕ ਹੈ ਕਿ ਕੀ ਇਹ ਉਨ੍ਹਾਂ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ ਜੋ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ… ਜੇ ਦਹਿਸ਼ਤਗਰਦਾਂ ਨੂੰ ਮਾਰਨ ਦੀ ਥਾਂ ਫੜ ਕੇ ਤਹਿਕੀਕਾਤ ਕੀਤੀ ਜਾਵੇ ਤਾਂ ਸਾਨੂੰ ਪਤਾ ਲੱਗ ਸਕਦਾ ਹੈ ਕਿ ਅਜਿਹਾ ਕੌਣ ਕਰ ਰਿਹਾ ਹੈ… ਸਾਨੂੰ ਇਹ ਦੇਖਣਾ ਪਵੇਗਾ ਕਿ ਕਿਤੇ ਕੋਈ ਅਜਿਹੀ ਏਜੰਸੀ ਤਾਂ ਕੰਮ ਨਹੀਂ ਕਰ ਰਹੀ ਜਿਹੜੀ ਉਮਰ ਅਬਦੁੱਲਾ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੀ ਹੋਵੇ।’’
ਦੇਖੋ ਵੀਡੀਓ:
#WATCH | Srinagar, J&K: On being asked if Pakistan should be blamed every time for terrorist attacks in J&K including the recent Budgam terror attack, National Conference President Farooq Abdullah says, “There is no question of this, I would say that there should be an… pic.twitter.com/IXvtOxZleh
— ANI (@ANI) November 2, 2024
ਭਾਜਪਾ ਵੱਲੋਂ ਬਿਆਨ ਦੀ ਨਿਖੇਧੀ
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਬਡਗਾਮ ਅਤਿਵਾਦੀ ਹਮਲੇ ਦੀ ਜਾਂਚ ਦੀ ਮੰਗ ਕਰਨ ਲਈ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਫਾਰੂਕ ਅਬੁੱਲਾ ਦੀ ਆਲੋਚਨਾ ਕੀਤੀ ਹੈ। ਭਾਜਪਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਦੋਂ ਫਾਰੂਕ ਅਬਦੁੱਲਾ ਜਾਣਦੇ ਹਨ ਕਿ ਅਤਿਵਾਦ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਜਾਂਚ ਦੀ ਕੀ ਲੋੜ ਹੈ।
ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਨਾ ਨੇ ਕਿਹਾ ਕਿ ਸਾਰਿਆਂ ਨੂੰ ਫੌਜ, ਪੁਲੀਸ ਅਤੇ ਸੁਰੱਖਿਆ ਬਲਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਫਾਰੂਕ ਅਬਦੁੱਲਾ ਨੂੰ ਪਤਾ ਹੈ ਕਿ ਇਹ ਅਤਿਵਾਦ ਪਾਕਿਸਤਾਨ ਤੋਂ ਆ ਰਿਹਾ ਹੈ… ਇਹ ਇੱਕ ਜਾਣਿਆ-ਪਛਾਣਿਆ ਤੱਥ ਹੈ। ਇਸ ਵਿੱਚ ਜਾਂਚ ਕਰਨ ਵਾਲੀ ਕਿਹੜੀ ਕੀ ਹੈ? ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜੰਮੂ-ਕਸ਼ਮੀਰ ਵਿੱਚ ਜੋ ਅੱਤਵਾਦੀ ਹਮਲੇ ਹੋ ਰਹੇ ਹਨ, ਉਨ੍ਹਾਂ ਪਿੱਛੇ ਪਾਕਿਸਤਾਨ ਅਤੇ ਅੱਤਵਾਦੀ ਜਥੇਬੰਦੀਆਂ ਦਾ ਹੱਥ ਹੈ।… ਸਾਨੂੰ ਸਾਰਿਆਂ ਨੂੰ ਆਪਣੀ ਫੌਜ, ਪੁਲੀਸ ਅਤੇ ਸੁਰੱਖਿਆ ਬਲਾਂ ਦਾ ਸਮਰਥਨ ਕਰਨਾ ਚਾਹੀਦਾ ਹੈ… ਸਾਨੂੰ ਉਨ੍ਹਾਂ ਲੋਕਾਂ ਦੇ ਖਿਲਾਫ ਇੱਕਜੁੱਟ ਹੋ ਕੇ ਲੜਨਾ ਪਵੇਗਾ ਜੋ ਮਨੁੱਖਤਾ ਦੇ ਦੁਸ਼ਮਣ ਹਨ।”
ਭਾਜਪਾ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੇ ਕਿਹਾ ਕਿ ਕਿਸੇ ਜ਼ਿੰਮੇਵਾਰ ਵਿਅਕਤੀ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ, ”ਏਜੰਸੀਆਂ ਦੇ ਕੰਮ ਕਾਰਨ ਜੰਮੂ-ਕਸ਼ਮੀਰ ‘ਚ ਸ਼ਾਂਤੀ ਬਣੀ ਹੋਈ ਹੈ… ਕਿਸੇ ਨੇ ਇਹ ਨਹੀਂ ਕਿਹਾ ਕਿ ਉਮਰ ਅਬਦੁੱਲਾ ਦੀ ਸਰਕਾਰ ਨੂੰ ਅਸਥਿਰ ਕੀਤਾ ਜਾ ਰਿਹਾ ਹੈ… ਕਈ ਵਾਰ ਬਾਹਰੀ ਤਾਕਤਾਂ ਵੱਲੋਂ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।… ਪਰ ਇਹ ਸੁਰੱਖਿਆ ਬਲਾਂ ਸਦਕਾ ਹੀ ਹੈ ਕਿ ਦਹਿਸ਼ਤਗਰਦੀ ਖ਼ਿਲਾਫ਼ ਜ਼ੀਰੋ ਟੌਲਰੈਂਸ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ… ਇਹ ਬਿਲਕੁਲ ਗਲਤ ਬਿਆਨ ਹੈ, ਉਨ੍ਹਾਂ (ਫਾਰੂਕ ਅਬਦੁੱਲਾ) ਨੂੰ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਨਹੀਂ ਦੇਣੇ ਚਾਹੀਦੇ।”
ਪਵਾਰ ਵੱਲੋਂ ਹਮਾਇਤ
ਬਾਰਾਮਤੀ (ਮਹਾਰਾਸ਼ਟਰ): ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਵੱਲੋਂ ਬਡਗਾਮ ਅੱਤਵਾਦੀ ਹਮਲੇ ਦੀ ਜਾਂਚ ਦੀ ਮੰਗ ਕਰਨ ਤੋਂ ਬਾਅਦ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦਾ ਸੁਝਾਅ ਦਿੱਤਾ ਹੈ ਅਤੇ ਮਾਮਲੇ ਨੂੰ ਹੱਲ ਕਰਨ ਲਈ ਕਿਹਾ ਹੈ।
ਉਨ੍ਹਾਂ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਸ਼ਨਿੱਚਰਵਾਰ ਨੂੰ ਕਿਹਾ, “ਫਾਰੂਕ ਅਬਦੁੱਲਾ ਜੰਮੂ-ਕਸ਼ਮੀਰ ਦੇ ਸਭ ਤੋਂ ਸੀਨੀਅਰ ਆਗੂ ਹਨ… ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਲੋਕਾਂ ਦੀ ਸੇਵਾ ਦੇ ਲੇਖੇ ਲਾ ਦਿੱਤੀ ਹੈ। ਮੈਨੂੰ ਉਨ੍ਹਾਂ ਦੀ ਇਮਾਨਦਾਰੀ ਅਤੇ ਦਿਆਨਤਦਾਰੀ ‘ਤੇ ਕੋਈ ਸ਼ੱਕ ਨਹੀਂ ਹੈ। ਜੇ ਅਜਿਹਾ ਆਗੂ ਇਸ ਤਰ੍ਹਾਂ ਦਾ ਕੋਈ ਬਿਆਨ ਦੇ ਰਿਹਾ ਹੈ ਤਾਂ ਕੇਂਦਰ ਸਰਕਾਰ ਖਾਸਕਰ ਗ੍ਰਹਿ ਮੰਤਰਾਲੇ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਹ ਸੋਚਣਾ ਚਾਹੀਦਾ ਹੈ ਕਿ ਸਥਿਤੀ ਨੂੰ ਕਿਵੇਂ ਹੱਲ ਕੀਤਾ ਜਾ ਸਕਦਾ ਹੈ।” -ਏਐੱਨਆਈ
The post Video: ਬਡਗਾਮ ਹਮਲੇ ਦੀ ਜਾਂਚ ਬਾਰੇ ਫ਼ਾਰੂਕ ਅਬਦੁੱਲਾ ਦੇ ਬਿਆਨ ਤੋਂ ਸਿਆਸਤ ਭਖ਼ੀ appeared first on Punjabi Tribune.