ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਨਵੰਬਰ
ਬੀਤੀ ਸ਼ਾਮੀ ਲਹਿਰਾਗਾਗਾ -ਚੀਮਾਂ ਸੜਕ ’ਤੇ ਪਿੰਡ ਗਾਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਣ ਕਾਰਨ ਪਿੰਡ ਸੰਗਤਪੁਰਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਮੂਣਕ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰਾ ਦਾ ਸੁਖਦੀਪ ਸਿੰਘ ਬੀਤੀ ਸ਼ਾਮ ਪਿੰਡ ਸੰਗਤਪੁਰਾ ਤੋਂ ਆਪਣੀ ਦਾਦੀ ਕੋਲ ਪਿੰਡ ਗਾਗਾ ਆ ਰਿਹਾ ਸੀ, ਪਿੰਡ ਨੇੜੇ ਕਿਸੇ ਅਗਿਆਤ ਵਾਹਨ ਨਾਲ ਟਕਰਾਉਣ ਕਾਰਨ ਦੀ ਉਸਦੀ ਮੌਕੇ ’ਤੇ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲਹਿਰਾਗਾਗਾ ਦੇ ਐਸਐਚ ਓ ਇੰਸਪੈਕਟਰ ਵਿਨੋਦ ਕੁਮਾਰ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਪੁੱਜ ਗਏ ਸਨ, ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
The post Accident: ਸੰਗਤਪੁਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ appeared first on Punjabi Tribune.