ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 11 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਸੋਮਵਾਰ ਨੂੰ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਮਿਲਿਆ ਤੇ ਉਨ੍ਹਾਂ ਨਾਲ ਬੰਦ-ਕਮਰਾ ਮੀਟਿੰਗ ਕੀਤੀ।
ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਗਗਨਜੀਤ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੌਲੀ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਸਨ। ਉਨ੍ਹਾਂ ਸਿੰਘ ਸਾਹਿਬ ਨਾਲ ਸਵਾ ਘੰਟੇ ਦੇ ਕਰੀਬ ਬੰਦ-ਕਮਰਾ ਮੀਟਿੰਗ ਕੀਤੀ, ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਵਿਚਾਰ ਚਰਚਾ ਕਿਸ ਵਿਸ਼ੇ ’ਤੇ ਹੋਈ।
ਮੀਟਿੰਗ ਤੋਂ ਬਾਅਦ ਬਾਹਰ ਆਏ ਉਕਤ ਆਗੂਆਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਅੰਦਰ ਹੋਈ ਕਿਸੇ ਵੀ ਗੱਲਬਾਤ ਬਾਰੇ ਦੱਸਣ ਤੋਂ ਟਾਲਮਟੋਲ ਕਰਦਿਆਂ ਸਿਰਫ ਇਹੋ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਇਹ ਮੁਲਾਕਾਤ ਸਿਰਫ ਰਸਮੀ ਸੀ।
The post ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ appeared first on Punjabi Tribune.