Air Pollution: ਹਰਿਆਣਾ ਦੇ 11 ਜ਼ਿਲ੍ਹਿਆਂ ’ਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ

Air Pollution: ਹਰਿਆਣਾ ਦੇ 11 ਜ਼ਿਲ੍ਹਿਆਂ ’ਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ


ਚੰਡੀਗੜ੍ਹ, 19 ਨਵੰਬਰ
ਹਰਿਆਣਾ ਵਿਚ ਹਵਾ ਪ੍ਰਦੂਸ਼ਣ ਵਧਣ ਦੇ ਮੱਦੇਨਜ਼ਰ 11 ਜ਼ਿਲ੍ਹਿਆਂ ਵਿਚ ਸਕੂਲ ਬਾਰ੍ਹਵੀਂ ਜਮਾਤ ਤਕ ਬੰਦ ਕਰ ਦਿੱਤੇ ਗਏ ਹਨ। ਇਸ ਫੈਸਲਾ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਪੱਧਰ ’ਤੇ ਲਿਆ ਗਿਆ ਹੈ। ਇਸ ਤੋਂ ਪਹਿਲਾਂ ਅੱਜ ਸੂਬਾ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਦੂਸ਼ਣ ਵਧਣ ਤੋਂ ਬਾਅਦ ਆਪਣੇ ਪੱਧਰ ’ਤੇ ਸਕੂਲ ਬੰਦ ਕਰਨ ਦੇ ਅਧਿਕਾਰ ਸੌਂਪ ਦਿੱਤੇ ਹਨ। ਇਨ੍ਹਾਂ ਗਿਆਰਾਂ ਜ਼ਿਲ੍ਹਿਆਂ ਵਿਚ ਫਰੀਦਾਬਾਦ, ਗੁਰੂਗ੍ਰਾਮ, ਰੋਹਤਕ, ਰਿਵਾੜੀ, ਨੂੰਹ, ਝੱਜਰ, ਭਿਵਾਨੀ, ਮਹਿੰਦਰਗੜ੍ਹ, ਚਰਖੀ ਦਾਦਰੀ, ਪਾਣੀਪਤ ਤੇ ਸੋਨੀਪਤ ਸ਼ਾਮਲ ਹਨ। ਇਸ ਤੋਂ ਇਲਾਵਾ ਜੀਂਦ ਵਿਚ ਸਕੂਲ ਪੰਜਵੀਂ ਜਮਾਤ ਤਕ ਬੰਦ ਕਰ ਦਿੱਤੇ ਗਏ ਹਨ।

The post Air Pollution: ਹਰਿਆਣਾ ਦੇ 11 ਜ਼ਿਲ੍ਹਿਆਂ ’ਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ appeared first on Punjabi Tribune.



Source link