ਮੁੰਬਈ, 19 ਨਵੰਬਰ
ਇੱਥੋਂ ਦੀ ਪੁਲੀਸ ਨੇ ਵੋਟਰਾਂ ਨੂੰ ਲੁਭਾਉਣ ਤੇ ਨਕਦੀ ਵੰਡਣ ਦੇ ਦੋਸ਼ ਹੇਠ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪਾਰਟੀ ਉਮੀਦਵਾਰ ਰਾਜਨ ਨਾਇਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਭਲਕੇ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਹੋਈ ਹੈ। ਇਸ ਤੋਂ ਪਹਿਲਾਂ ਪਹਿਲਾਂ ਬਹੁਜਨ ਵਿਕਾਸ ਅਘਾੜੀ (ਬੀਵੀਏ) ਦੇ ਆਗੂ ਹਿਤੇਂਦਰ ਠਾਕੁਰ ਨੇ ਤਾਵੜੇ ’ਤੇ ਵੋਟਰਾਂ ਨੂੰ ਲੁਭਾਉਣ ਲਈ ਇਕ ਹੋਟਲ ਵਿੱਚ ਪੰਜ ਕਰੋੜ ਕਰੋੜ ਰੁਪਏ ਵੰਡਣ ਦਾ ਦੋਸ਼ ਲਗਾਇਆ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ।
ਤੁਲਿੰਜ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦਰਜ ਕਰਵਾਈ ਗਈ ਇਕ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਤਾਵੜੇ ਅਤੇ ਰਾਜਨ ਨਾਇਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਰਾਜਨ ਨਾਇਕ ਨਾਲਾਸੁਪਾਰਾ ਸੀਟ ਤੋਂ ਭਾਜਪਾ ਦਾ ਉਮੀਦਵਾਰ ਹੈ। ਦੂਜੇ ਪਾਸੇ ਭਾਜਪਾ ਆਗੂ ਨੇ ਇਹ ਦੋਸ਼ ਨਕਾਰਦਿਆਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ਲਾਏ ਹਨ -ਪੀਟੀਆਈ
The post Hours before Maharashtra polls, BJP’s Tawde booked in ‘cash-for-votes’ row: ਮਹਾਰਾਸ਼ਟਰ: ਭਾਜਪਾ ਆਗੂ ਤਾਵੜੇ ’ਤੇ ਚੋਣਾਂ ਤੋਂ ਪਹਿਲਾਂ ਪੈਸੇ ਵੰਡਣ ਦੇ ਦੋਸ਼ ਹੇਠ ਕੇਸ ਦਰਜ appeared first on Punjabi Tribune.