UP: ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ

UP: ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ


ਅਲੀਗੜ੍ਹ, 21 ਨਵੰਬਰ

ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਜਦੋਂ ਵਾਹਨ ਜ਼ਿਲ੍ਹੇ ਦੇ ਤਪਲ ਖੇਤਰ ਤੋਂ ਲੰਘ ਰਹੇ ਸਨ। ਇੱਕ ਜ਼ਖਮੀ ਯਾਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਿੱਜੀ ਤੌਰ ’ਤੇ ਸੰਚਾਲਿਤ ਬੱਸ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਪੂਰਬੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜਾ ਰਹੀ ਸੀ। ਉਸ ਵਿਅਕਤੀ ਨੇ ਦੱਸਿਆ ਕਿ ਟੱਕਰ ਵਿੱਚ ਸ਼ਾਮਲ ਟਰੱਕ ਵਿੱਚ ਕੱਚ ਦੀਆਂ ਚੀਜ਼ਾਂ ਸਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ’ਤੇ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਅਲੀਗੜ੍ਹ ਪੁਲੀਸ ਨੇ ਐਕਸ ‘ਤੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਪੁਲੀਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ। ਪੰਜ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੀਟੀਆਈ

The post UP: ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ appeared first on Punjabi Tribune.





Source link