ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ; ਲੱਖਾਂ ਦਾ ਨੁਕਸਾਨ

ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ; ਲੱਖਾਂ ਦਾ ਨੁਕਸਾਨ


ਹਰਦੀਪ ਸਿੰਘ ਸੋਢੀ
ਧੂਰੀ, 23 ਨਵੰਬਰ
ਇੱਥੋਂ ਨੇੜਲੇ ਪਿੰਡ ਬੰਗਾਵਾਲੀ ਵਿਚ ਇਕ ਘਰ ਵਿਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਇਸ ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਪਿੰਡ ਦੇ ਇਕ ਗਰੀਬ ਪਰਿਵਾਰ ਨਾਲ ਸਬੰਧਤ ਬਲਵਿੰਦਰ ਸਿੰਘ ਕਾਲਾ ਦੇ ਘਰ ਵਿੱਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ ਜਿਸ ਕਾਰਨ ਘਰ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ ਤੇ ਅੱਗ ਲੱਗਣ ਸਮੇਂ ਪੀੜਤ ਪਰਿਵਾਰ ਘਰ ਵਿੱਚ ਨਹੀਂ ਸੀ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿ ਅੱਗ ਉੱਪਰ ਪਿੰਡ ਵਾਸੀਆਂ ਦੀ ਮਦਦ ਨਾਲ ਕਾਬੂ ਪਾਇਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ।

 

The post ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ; ਲੱਖਾਂ ਦਾ ਨੁਕਸਾਨ appeared first on Punjabi Tribune.



Source link