SAD President Issue: ਸੁਖਬੀਰ ਬਾਦਲ ਤੇ ਹੋਰ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ

SAD President Issue: ਸੁਖਬੀਰ ਬਾਦਲ ਤੇ ਹੋਰ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 25 ਨਵੰਬਰ  

SAD President Issue: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ  ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰ-ਅਧੀਨ ਮਾਮਲੇ ਵਿੱਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ  ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ  2 ਦਸੰਬਰ   ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ 2 ਦਸੰਬਰ  ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ  ਵਿਖੇ ਤਲਬ ਕੀਤਾ ਹੈ।
ਇਸ ਸਬੰਧੀ ਸਕੱਤਰੇਤ ਵਲੋਂ ਸਬੰਧਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ  ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

The post SAD President Issue: ਸੁਖਬੀਰ ਬਾਦਲ ਤੇ ਹੋਰ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ appeared first on Punjabi Tribune.



Source link