ਪੱਤਰ ਪ੍ਰੇਰਕ
ਮਾਛੀਵਾੜਾ, 25 ਨਵੰਬਰ
ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਸ੍ਰੀ ਭੈਣੀ ਸਾਹਿਬ ਵਿੱਚ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਸ਼ੁਰੂਆਤ ਕਹਾਣੀਕਾਰ ਸੁਰਿੰਦਰ ਰਾਮਪੁਰੀ, ਕਹਾਣੀਕਾਰ ਗੁਰਦਿਆਲ ਦਲਾਲ, ਗੀਤਕਾਰ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ, ਸੁਰਜੀਤ ਸਿੰਘ ਵਿਸ਼ਦ ਤੇ ਸੁਲੱਖਣ ਸਿੰਘ ਅਟਵਾਲ ਦੀ ਧਰਮਪਤਨੀ ਮਨਜੀਤ ਕੌਰ ਵੱਲੋਂ ਕਰਵਾਈ ਗਈ। ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੇ ਦੋ ਮਹਰੂਮ ਸ਼ਾਇਰਾਂ ਸੁਲੱਖਣ ਸਿੰਘ ਅਟਵਾਲ ਤੇ ਪਰਮਜੀਤ ਸਿੰਘ ਰਾਏ ਨੂੰ ਸਮਰਪਿਤ ਇਸ ਮੀਟਿੰਗ ਦੌਰਾਨ ਕਾਮਰੇਡ ਕਰਤਾਰ ਸਿੰਘ ਬੁਆਣੀ ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟ ਕੀਤਾ ਗਿਆ। ਸਾਹਿਤ ਸਭਾ ਦੇ ਮੈਂਬਰ ਗੁਰਸੇਵਕ ਸਿੰਘ ਢਿੱਲੋਂ ਅਤੇ ਰਾਜਿੰਦਰ ਕੌਰ ਪਨੂੰ ਨੇ ਗੀਤਕਾਰ ਸੁਲੱਖਣ ਸਿੰਘ ਅਟਵਾਲ ਤੇ ਪਰਮਜੀਤ ਸਿੰਘ ਰਾਏ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਕਹਾਣੀਕਾਰ ਸੁਰਿੰਦਰ ਰਾਮਪੁਰੀ, ਕਹਾਣੀਕਾਰ ਗੁਰਦਿਆਲ ਦਲਾਲ, ਸੁਰਜੀਤ ਸਿੰਘ ਵਿਸ਼ਦ ਨੇ ਅਜੋਕੀ ’ਤੇ ਪੁਰਾਤਨ ਪੱਤਰਕਾਰੀ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।
The post ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਹੀਨਾਵਾਰ ਮੀਟਿੰਗ appeared first on Punjabi Tribune.