Blast in Chandigarh: ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ

Blast in Chandigarh: ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ


ਆਤਿਸ਼ ਗੁਪਤਾ
ਚੰਡੀਗੜ੍ਹ 26 ਨਵੰਬਰ

Blast in Chandigarh:  ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੰਬ ਧਮਾਕੇ ਸਵੇਰੇ 4 ਵਜੇ ਦੇ ਕਰੀਬ ਹੋਏ ਹਨ। ਉਸ ਸਮੇਂ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਆਪਣੇ ਮੂੰਹ ਢੱਕ ਕੇ ਆਏ ਸੀ ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਦਸੰਬਰ ਨੂੰ ਚੰਡੀਗੜ੍ਹ ਵਿੱਚ ਆਉਣਾ ਹੈ। ਉਨਾਂ ਦੀ ਫੇਰੀ ਤੋਂ ਪਹਿਲਾਂ ਹੋਏ ਇਹਨਾਂ ਧਮਾਕਿਆਂ ਨੇ ਚੰਡੀਗੜ੍ਹ ਪੁਲੀਸ ਦੀ ਚਿੰਤਾ ਵਧਾ ਦਿੱਤੀ ਹੈ।

The post Blast in Chandigarh: ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ appeared first on Punjabi Tribune.



Source link