ਧਾਰੀਵਾਲ (ਸੁੱਚਾ ਸਿੰਘ):
ਸੀਪੀਆਈ ਐੱਮਐੱਲ ਲਿਬਰੇਸ਼ਨ ਨੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਵਿਰੁੱਧ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਸਰੀਰਕ ਹਮਲੇ ਨੂੰ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ਤੋਂ ਪੂਰੀ ਤਰ੍ਹਾਂ ਅਸਫਲ ਚੱਲ ਰਹੀ ਹੈ। ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਦੀ ਬਜਾਏ ਆਪਸੀ ਰਾਜਨੀਤਿਕ ਝਮੇਲਿਆਂ ਵਿੱਚ ਫਸੀ ਹੋਈ ਹੈ।
The post ਸੂਬਾ ਸਰਕਾਰ ਰਾਜਨੀਤਕ ਝਮੇਲਿਆਂ ’ਚ ਉਲਝੀ: ਬਖਤਪੁਰ appeared first on Punjabi Tribune.