ਦਵਿੰਦਰ ਸਿੰਘ ਭੰਗੂ
ਰਈਆ, 5 ਦਸੰਬਰ
Road Accident: ਵੀਰਵਾਰ ਸਵੇਰੇ ਅੰਮ੍ਰਿਤਸਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੇ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਦੇ ਪਿੱਛੇ ਜਾ ਵੱਜਣ ਕਾਰਨ ਬੱਸ ਵਿਚ ਸਵਾਰ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸਾ ਇੰਨਾ ਭਿਆਨਕ ਸੀ ਬੱਸ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।
ਇਸ ਕਾਰਨ ਬੱਸ ਬੁਰੀ ਤਰ੍ਹਾਂ ਚੱਕਨਾਚੂਰ ਹੋ ਗਈ ਅਤੇ ਬੱਸ ਦੀਆਂ ਦੋ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ਦੀ ਸ਼ਨਾਖ਼ਤ ਬੱਸ ਕੰਡਕਟਰ ਪਵਿੱਤਰ ਸਿੰਘ ਵਾਸੀ ਕੋਟਲਾ ਗੁਜਰਾਂ ਅਤੇ ਮੁਸਾਫ਼ਰ ਮੰਗਲ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਭੋਰਸੀ ਰਾਜਪੂਤਾਂ ਵਜੋਂ ਹੋਈ ਹੈ। ਬਾਕੀ ਜ਼ਖ਼ਮੀ ਸਵਾਰੀਆਂ ਨੂੰ ਡੇਰਾ ਬਿਆਸ, ਸਿਵਲ ਹਸਪਤਾਲ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਦੇ ਹਸਪਤਾਲਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
The post Road Accident: ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ’ਚ ਦੋ ਹਲਾਕ, ਦਰਜਨ ਸਵਾਰੀਆਂ ਜ਼ਖ਼ਮੀ appeared first on Punjabi Tribune.