ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਰਲੀਮੈਂਟ ਹਾਊਸ ਦੇ ਬਾਹਰ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਰਲੀਮੈਂਟ ਹਾਊਸ ਦੇ ਬਾਹਰ ਪ੍ਰਦਰਸ਼ਨ


ਪੀਟੀਆਈ/ਕੁਲਦੀਪ ਸਿੰਘ
ਨਵੀਂ ਦਿੱਲੀ/ਚੰਡੀਗੜ੍ਹ, 6 ਦਸੰਬਰ

ਇੱਥੇ ਸੰਸਦ ਦੇ ਬਾਹਰ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜਤਾਇਆ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ਼ ਪੁਲੀਸ ਕੇਸ ਰੱਦ ਕਰਵਾਉਣ ਦੀ ਵੀ ਮੰਗ ਕੀਤੀ ਗਈ। ਪਾਰਲੀਮੈਂਟ ਹਾਊਸ ਦੇ ਬਾਹਰ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ। ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੁਰਾਣਾ ਲੋਕਤੰਤਰਿਕ ਢਾਂਚਾ ਬਹਾਲ ਕਰਵਾਉਣ ਅਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਖਿਲਾਫ਼ ਦਰਜ ਕੀਤਾ ਪੁਲੀਸ ਕੇਸ ਤੁਰੰਤ ਰੱਦ ਕੀਤਾ ਜਾਵੇ। ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਇੰਦਰਪਾਲ ਸਿੱਧੂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਕਤੂਬਰ ਵਿਚ ਸਮਾਪਤ ਹੋ ਗਈ ਹੈ, ਇਹ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਸਣੇ ਹੋਰ ਧਿਰਾਂ ਕਈ ਦਿਨਾਂ ਤੋਂ ਰੋਸ ਜਤਾ ਰਹੀਆਂ ਹਨ ਤੇ ਧਰਨੇ ਲਗਾ ਰਹੀਆਂ ਹਨ ਪਰ ਇਹ ਚੋਣਾਂ ਕਰਵਾਉਣ ਲਈ ਹਾਲੇ ਤਕ ਹਾਮੀ ਨਹੀਂ ਭਰੀ ਗਈ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਦਾ ਮਾਹੌਲ ਠੀਕ ਰੱਖਣ ਲਈ ਇਹ ਚੋਣਾਂ ਜਲਦੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਖ਼ਿਲਾਫ਼ ਦਰਜ ਹੋਏ ਕੇਸ ਤੁਰੰਤ ਰੱਦ ਕੀਤੇ ਜਾਣ।

The post ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਰਲੀਮੈਂਟ ਹਾਊਸ ਦੇ ਬਾਹਰ ਪ੍ਰਦਰਸ਼ਨ appeared first on Punjabi Tribune.



Source link