Five mobile phones were recovered from the jail: ਜੇਲ੍ਹ ’ਚੋਂ ਚੈਕਿੰਗ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ

Five mobile phones were recovered from the jail: ਜੇਲ੍ਹ ’ਚੋਂ ਚੈਕਿੰਗ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ


ਜਸਬੀਰ ਸਿੰਘ ਚਾਨਾ

ਕਪੂਰਥਲਾ, 16 ਫਰਵਰੀ

ਕੇਂਦਰੀ ਜੇਲ੍ਹ ਕਪੂਰਥਲਾ ਵਿਚ ਚੈਕਿੰਗ ਦੌਰਾਨ ਪੁਲੀਸ ਨੇ ਪੰਜ ਮੋਬਾਈਲ ਫ਼ੋਨ ਬਰਾਮਦ ਕਰਕੇ ਦੋ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਰਾਹੁਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਵਲੋਂ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਪੰਜ ਮੋਬਾਈਲ ਫ਼ੋਨ ਬਰਾਮਦ ਹੋਏ ਹਨ ਜਿਸ ਸਬੰਧ ’ਚ ਪੁਲੀਸ ਨੇ ਰੁਸਤਮ ਪੁੱਤਰ ਬੂਟਾ ਸਿੰਘ ਵਾਸੀ ਸਾਸੀ ਦੀ ਪੁਲੀ ਮੁਹੱਲਾ ਮਹਿਤਾਬਗੜ੍ਹ ਤੇ ਨਵਜੋਤ ਬਾਲੀ ਪੁੱਤਰ ਹਰਜਿੰਦਰ ਸਿੰਘ ਵਾਸੀ ਰਵਿਦਾਸ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ।

The post Five mobile phones were recovered from the jail: ਜੇਲ੍ਹ ’ਚੋਂ ਚੈਕਿੰਗ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ appeared first on Punjabi Tribune.



Source link