Colonel Bath assault case ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਠਨਾਲ ਕੁੱਟਮਾਰ ਦੇ ਮਾਮਲੇ ਦੀ ਜਾਂਚ ਲਈ ‘ਸਿਟ’ ਕਾਇਮ

Colonel Bath assault case ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਠਨਾਲ ਕੁੱਟਮਾਰ ਦੇ ਮਾਮਲੇ ਦੀ ਜਾਂਚ ਲਈ ‘ਸਿਟ’ ਕਾਇਮ


ਆਤਿਸ਼ ਗੁਪਤਾ
ਚੰਡੀਗੜ੍ਹ, 9 ਅਪਰੈਲ
Colonel Bath assault case ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਮਾਰਕੁੱਟ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ।

ਇਸ ਜਾਂਚ ਟੀਮ ਵਿੱਚ ਇੱਕ ਡੀਐਸਪੀ ਅਤੇ ਇੰਸਪੈਕਟਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਚਾਰ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪੀ ਜਾਵੇਗੀ। ਚੰਡੀਗੜ੍ਹ ਪੁਲੀਸ ਨੇ ਇਹ ਜਾਂਚ ਟੀਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਤਿਆਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕਰਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (CBI) ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਮਾਣਯੋਗ ਅਦਾਲਤ ਨੇ ਉਕਤ ਮਾਮਲੇ ਦੀ ਸੁਣਵਾਈ ਕਰਦਿਆਂ ਕਰਨਲ ਬਾਠ ਨਾਲ ਮਾਰਕੁੱਟ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਨੂੰ ਸੌਂਪ ਦਿੱਤੀ ਸੀ।

ਦੱਸਣਯੋਗ ਹੈ ਕਿ 13 ਅਤੇ 14 ਮਾਰਚ ਦੀ ਰਾਤ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਕੁਝ ਪੁਲੀਸ ਅਧਿਕਾਰੀਆਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਇਨਸਾਫ ਦੀ ਮੰਗ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।

The post Colonel Bath assault case ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਠਨਾਲ ਕੁੱਟਮਾਰ ਦੇ ਮਾਮਲੇ ਦੀ ਜਾਂਚ ਲਈ ‘ਸਿਟ’ ਕਾਇਮ appeared first on Punjabi Tribune.



Source link