ਅਫ਼ਗ਼ਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ਼ ’ਚ ਭਾਰਤੀ ਕੌਂਸੁਲ ਜਨਰਲ ਦੀ ਮੌਤ

ਅਫ਼ਗ਼ਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ਼ ’ਚ ਭਾਰਤੀ ਕੌਂਸੁਲ ਜਨਰਲ ਦੀ ਮੌਤ


ਨਵੀਂ ਦਿੱਲੀ, 10 ਮਈ

ਅਫ਼ਗ਼ਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ਼ ਵਿੱਚ ਭਾਰਤ ਦੇ ਕੌਂਸੁਲ ਜਨਰਲ ਵਿਨੇਸ਼ ਕਾਲੜਾ ਦੀ ਕਾਬੁਲ ਦੇ ਹਸਪਤਾਲ ਵਿੱਚ ਮੌਤ ਹੋ ਗਈ ਹੈ। ਕਾਲੜਾ ਕਰੋਨਾ ਪੀੜਤ ਸਨ, ਪਰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨ ਲੇਵਾ ਸਾਬਤ ਹੋਇਆ। ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਕਾਲੜਾ ਦੀ ਮੌਤ ‘ਤੇ ਦੁਖ ਦਾ ਇਜ਼ਹਾਰ ਕੀਤਾ ਹੈ। -ਪੀਟੀਆਈ



Source link