ਕੋਲਕਾਤਾ, 2 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤ੍ਰਿਣਮੂਲ ਕਾਂਗਰਸ ਦੇ ਚੋਣਾਂ ‘ਚ ਬਹੁਮੱਤ ਹਾਸਲ ਕਰਨ ਮਗਰੋਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁੱਖ ਤਰਜ਼ੀਹ ਕੋਵਿਡ-19 ਖ਼ਿਲਾਫ਼ ਲੜਾਈ ਹੋਵੇਗੀ। ਉਨ੍ਹਾਂ ਆਪਣੀ ਪਾਰਟੀ ਦੀ ਜਿੱਤ ਪੱਛਮੀ ਬੰਗਾਲ ਦੇ ਲੋਕਾਂ ਨੂੰ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਇਹ ਬੰਗਾਲ ਅਤੇ ਜਮਹੂਰੀਅਤ ਦੀ ਜਿੱਤ ਹੈ ਅਤੇ ਲੋਕਾਂ ਲਈ ਕੰਮ ਕਰਦੀ ਰਹਾਂਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰੇਕ ਭਾਰਤੀ ਨਾਗਰਿਕ ਨੂੰ ਕਰੋਨਾ ਰੋਕੂ ਵੈਕਸੀਨ ਮੁਫ਼ਤ ਦਿੱਤੀ ਜਾਵੇ ਨਹੀਂ ਤਾਂ ਉਹ ਇਸ ਖ਼ਿਲਾਫ਼ ਪ੍ਰਦਰਸ਼ਨ ਕਰੇਗੀ। ਮਮਤਾ ਨੇ ਕਿਹਾ ਕਿ ਕਰੋਨਾ ਦੇ ਮੱਦੇਨਜ਼ਰ ਪੱਛਮੀ ਬੰਗਾਲ ਵਿੱਚ ਕੋਈ ਸਹੁੰ-ਚੁੱਕ ਸਮਾਗਮ ਨਹੀਂ ਕਰਵਾਇਆ ਜਾਵੇਗਾ। ਮਹਾਮਾਰੀ ‘ਤੇ ਜਿੱਤ ਮਗਰੋਂ ਕੋਲਕਾਤਾ ਵਿੱਚ ਵੱਡੀ ਜੇਤੂ ਰੈਲੀ ਕੀਤੀ ਜਾਵੇਗੀ। -ਪੀਟੀਆਈ








