Punjab News: ਗੁਰਦਾਸਪੁਰ ਅਤੇ ਪਠਾਨਕੋਟ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਨਿੱਜੀ ਸਕੂਲਾਂ ਨੂੰ ਈਮੇਲ ਭੇਜੇ ਗਏ ਸਨ। ਧਮਕੀ ਮਿਲਣ ‘ਤੇ ਪੁਲਿਸ ਟੀਮਾਂ ਨੇ ਸਕੂਲ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਲਈ ਹੈ। ਬੱਚਿਆਂ ਨੂੰ ਛੁੱਟੀ ਕਰਵਾ ਕੇ ਘਰ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਗੁਰਦਾਸਪੁਰ ਦੇ ਜੀਆ ਲਾਲ ਮਿੱਤਲ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਵਲੋਂ ਭੇਜੀ ਗਈ ਈਮੇਲ ਵਿੱਚ ਦੁਪਹਿਰ 1 ਵਜੇ ਤੱਕ ਸਕੂਲ ਵਿੱਚ ਬੰਬ ਧਮਾਕੇ ਦੀ ਚੇਤਾਵਨੀ ਦਿੱਤੀ ਗਈ ਸੀ।
ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲ ਪ੍ਰਬੰਧਨ ਨੇ ਤੁਰੰਤ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ। ਬੰਬ ਸਕੁਐਡ ਅਤੇ ਪੁਲਿਸ ਟੀਮਾਂ ਸਕੂਲਾਂ ਨੂੰ ਘੇਰਾ ਪਾ ਕੇ ਜਾਂਚ ਕਰ ਰਹੀਆਂ ਹਨ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ, ਪਰ ਪੁਲਿਸ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਹੋਰ ਪੜ੍ਹੋ
ਹੋਰ ਪੜ੍ਹੋ










