ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਾਰਚ
ਦਿੱਲੀ ਪੁਲੀਸ ਨੇ ਦੱਖਣ-ਪੱਛਮੀ ਦਿੱਲੀ ਦੇ ਝੇਰਾ ਫਲਾਈਓਵਰ ਤੋਂ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਕੋਲੋਂ ਕਰੀਬ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਸਾਨੂੰ ਸ਼ੱਕ ਹੈ ਕਿ ਇਹ ‘ਹਵਾਲਾ ਰਾਸ਼ੀ’ ਹੈ। ਅਸੀਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।’’ ਪੁਲੀਸ ਸੂਤਰਾਂ ਨੇ ਦੱਸਿਆ ਕਿ ‘ਹਵਾਲਾ ਰਾਸ਼ੀ’ ਸ਼ਾਹਦਰਾ ਵਿੱਚ ਇੱਕ ਕਬਾੜ ਵੇਚਣ ਵਾਲੇ ਦੀ ਹੈ।
The post ਤਿੰਨ ਕਰੋੜ ਰੁਪਏ ਦੀ ਨਕਦੀ ਸਣੇ ਚਾਰ ਨੌਜਵਾਨ ਗ੍ਰਿਫ਼ਤਾਰ appeared first on Punjabi Tribune.









