ਤ੍ਰਿਣਮੂਲ ਕਾਂਗਰਸ ਦੇ ਸ਼ਾਂਤਨੂ ਸੇਨ ਮੌਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ

ਤ੍ਰਿਣਮੂਲ ਕਾਂਗਰਸ ਦੇ ਸ਼ਾਂਤਨੂ ਸੇਨ ਮੌਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ


ਨਵੀਂ ਦਿੱਲੀ, 23 ਜੁਲਾਈ

ਤ੍ਰਿਣਮੂਲ ਕਾਂਗਰਸ ਦੇ ਮੈਂਬਰ ਸ਼ਾਂਤਨੂ ਸੇਨ ਨੂੰ ਸਦਨ ਵਿਚ ਉਨ੍ਹਾਂ ਦੇ ਮਾੜੇ ਵਿਹਾਰ ਲਈ ਮੌਜੂਦਾ ਰਾਜ ਸਭਾ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ। ਉਪਰਲੇ ਸਦਨ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਸ਼ੁੱਕਰਵਾਰ ਨੂੰ ਸ੍ਰੀ ਸੇਨ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ। ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ ਚੇਅਰਮੈਨ ਨੇ ਵੀਰਵਾਰ ਦੀ ਘਟਨਾ ਦਾ ਜ਼ਿਕਰ ਕੀਤਾ ਅਤੇ ਇਸ ਨੂੰ “ਮਾੜਾ” ਕਰਾਰ ਦਿੱਤਾ। ਚੇਅਰਮੈਨ ਨੇ ਕਿਹਾ ਕਿ ਕੱਲ੍ਹ ਜੋ ਹੋਇਆ ਉਸ ਨੇ ਸਦਨ ਦੇ ਸਨਮਾਨ ਪ੍ਰਭਾਵਿਤ ਕੀਤਾ।



Source link