ਦੱਖਣੀ ਅਫ਼ਰੀਕਾ ਦੇ ਸਾਬਕਾ ਰਾਸ਼ਟਰਪਤੀ ਜ਼ੂਮਾ ਨੇ ਆਤਮ-ਸਮਰਪਣ ਕੀਤਾ

ਦੱਖਣੀ ਅਫ਼ਰੀਕਾ ਦੇ ਸਾਬਕਾ ਰਾਸ਼ਟਰਪਤੀ ਜ਼ੂਮਾ ਨੇ ਆਤਮ-ਸਮਰਪਣ ਕੀਤਾ


ਜੌਹੈੱਨਸਬਰਗ, 8 ਜੁਲਾਈ

ਦੱਖਣੀ ਅਫ਼ਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਨੇ ਅੱਜ ਆਤਮ-ਸਮਰਪਣ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਰਤੀ ਮੂਲ ਦੇ ਤਿੰਨ ਭਰਾਵਾਂ ਨਾਲ ਮਿਲ ਕੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਹਨ। ਜ਼ੂਮਾ ਨੂੰ 15 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। ਸੰਵਿਧਾਨਕ ਅਦਾਲਤ ਨੇ ਜ਼ੂਮਾ ਨੂੰ ਬੁੱਧਵਾਰ ਤੱਕ ਆਤਮ-ਸਮਰਪਣ ਕਰਨ ਦਾ ਹੁਕਮ ਸੁਣਾਇਆ ਸੀ। ਉਸ ਦੇ ਵਕੀਲਾਂ ਨੇ ਮੰਗਲਵਾਰ ਨੂੰ ਹਾਈ ਕੋਰਟ ਤੋਂ ਰਾਹਤ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ ਪਰ ਅਦਾਲਤ ਵੱਲੋਂ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਉਂਜ ਮਾਹਿਰਾਂ ਦਾ ਮੰਨਣਾ ਹੈ ਕਿ ਜ਼ੂਮਾ ਨੂੰ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਕਿਉਂਕਿ ਹਾਈ ਕੋਰਟ, ਸੁਪਰੀਮ ਕੋਰਟ ਦੇ ਹੁਕਮਾਂ ਨੂੰ ਨਕਾਰ ਨਹੀਂ ਸਕਦਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ 45 ਮਿੰਟ ਪਹਿਲਾਂ ਜ਼ੂਮਾ ਦਾ ਕਾਫ਼ਲਾ ਜੇਲ੍ਹ ਵੱਲ ਰਵਾਨਾ ਹੋ ਗਿਆ। ਪੁਲੀਸ ਨੇ ਤਸਦੀਕ ਕੀਤੀ ਕਿ ਸਾਬਕਾ ਰਾਸ਼ਟਰਪਤੀ ਨੇ ਆਤਮ-ਸਮਰਪਣ ਕਰ ਦਿੱਤਾ ਹੈ। -ਪੀਟੀਆਈ



Source link