ਨਵਜੋਤ ਸਿੱਧੂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਕੂਚ ਕਰਨ ਦਾ ਸੁਝਾਅ

ਨਵਜੋਤ ਸਿੱਧੂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਕੂਚ ਕਰਨ ਦਾ ਸੁਝਾਅ


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 20 ਮਈ

ਬੇਅਦਬੀ ਮਾਮਲਿਆਂ ਵਿਚ ਨਿਆਂ ਨਾ ਮਿਲਣ ਅਤੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਹੁੰਦਿਆਂ ਦੇਖ ਕੇ ਅੱਜ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਆਪਣੇ ਸਾਥੀਆਂ ਤੇ ਵਿਧਾਇਕਾਂ ਨੂੰ ਆਖਿਆ ਹੈ ਕਿ ਉਹ ਦਿੱਲੀ ਜਾਣ ਤੇ ਕਾਂਗਰਸ ਹਾਈ ਕਮਾਂਡ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਉਣ। ਇਹ ਖੁਲਾਸਾ ਉਨ੍ਹਾਂ ਅੱਜ ਟਵੀਟ ਕਰ ਕੇ ਕੀਤਾ ਹੈ। ਸ੍ਰੀ ਸਿੱਧੂ ਆਪਣੇ ਸੋਸ਼ਲ ਮੀਡੀਆ ਚੈਨਲ ਰਾਹੀਂ ਲਗਾਤਾਰ ਆਪਣੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਲਗਾਤਾਰ ਇਸ ਮੁੱਦੇ ਨੂੰ ਉਭਾਰ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ 2019 ਦੀਆਂ ਚੋਣਾਂ ਵੇਲੇ ਉਨ੍ਹਾਂ ਚੋੋਣ ਪ੍ਰਚਾਰ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਅਤੇ ਪੀੜਤਾਂ ਨੂੰ ਨਿਆਂ ਦੇਣ ਦੀ ਮੰਗ ਨਾਲ ਸ਼ੁਰੂ ਕੀਤਾ ਸੀ ਅਤੇ ਇਸੇ ਮੰਗ ਨਾਲ ਹੀ ਪ੍ਰਚਾਰ ਖਤਮ ਕੀਤਾ ਸੀ। ਉਹ ਉਸ ਵੇਲੇ ਤੋਂ ਲਗਾਤਾਰ ਇਸ ਮਾਮਲੇ ਵਿਚ ਨਿਆਂ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ ਪਰ ਇਕ ਵਿਅਕਤੀ ਉਨ੍ਹਾਂ ਨੂੰ ਬਚਾਅ ਰਿਹਾ ਹੈ।



Source link