ਪੰਜਾਬ ‘ਚ ਹੁਣ ਇਹ ਟੋਲ ਪਲਾਜ਼ਾ ਹੋਏਗਾ FREE, ਭਲਕੇ ਵੱਡੀ ਗਿਣਤੀ ‘ਚ ਹਾਜ਼ਰ ਹੋਣਗੇ ਕਿਸਾਨ; ਇਨ੍ਹਾਂ ਲੋਕਾਂ ਨੂੰ ਚੇਤਾਵਨੀ ਵੀ ਦਿੱਤੀ…

ਪੰਜਾਬ ‘ਚ ਹੁਣ ਇਹ ਟੋਲ ਪਲਾਜ਼ਾ ਹੋਏਗਾ FREE, ਭਲਕੇ ਵੱਡੀ ਗਿਣਤੀ ‘ਚ ਹਾਜ਼ਰ ਹੋਣਗੇ ਕਿਸਾਨ; ਇਨ੍ਹਾਂ ਲੋਕਾਂ ਨੂੰ ਚੇਤਾਵਨੀ ਵੀ ਦਿੱਤੀ…


Patiala News: ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾ ਦੇ ਬਲਾਕ ਰਾਜਪੁਰਾ ਦੀ ਇੱਕ ਅਹਿਮ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਗਏ। ਦੱਸ ਦੇਈਏ ਕਿ ਇਸ ਦੌਰਾਨ ਫੈਸਲਾ ਕੀਤਾ ਗਿਆ ਕਿ 12 ਜਨਵਰੀ ਨੂੰ 4 ਘੰਟਿਆਂ ਲਈ ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ। ਇਸ ਤੋਂ ਇਲਾਵਾ, 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਮੌਕੇ ਬਿਜਲੀ ਬਿਲ 2025 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਨਾਲ ਹੀ 21 ਅਤੇ 22 ਜਨਵਰੀ ਨੂੰ ਦੂਜੇ ਗੇੜ ਤਹਿਤ ਚਿਪ ਵਾਲੇ ਮੀਟਰ ਉਤਾਰ ਕੇ ਸਬ-ਡਿਵਿਜ਼ਨ ਦਫ਼ਤਰਾਂ ਵਿੱਚ ਜਾ ਕੇ ਜਮ੍ਹਾਂ ਕਰਵਾਏ ਜਾਣਗੇ।

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਪੁਰਾਣੇ ਸ਼ਨਾਖਤੀ ਕਾਰਡ ਰੱਦ ਕਰ ਦਿੱਤੇ ਗਏ ਹਨ। ਹੁਣ ਨਵੇਂ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਦੀ ਦਸਤਖ਼ਤ ਸਮੇਤ ਸਕੈਨ ਕੀਤੀ ਫ਼ੋਟੋ ਲਗਾਈ ਗਈ ਹੈ, ਤਾਂ ਜੋ ਕੋਈ ਵੀ ਵਿਅਕਤੀ ਜਾਅਲੀ ਕਾਰਡ ਨਾ ਬਣਾ ਸਕੇ।

ਜਥੇਬੰਦੀ ਵੱਲੋਂ ਅੱਜ ਤੋਂ ਬਾਅਦ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਵੇਂ ਚਿਪ ਵਾਲੇ ਸ਼ਨਾਖਤੀ ਕਾਰਡ ਬਣਵਾਉਣ ਲਈ ਆਪਣੇ-ਆਪਣੇ ਆਗੂਆਂ ਨਾਲ ਸੰਪਰਕ ਕੀਤਾ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਪੁਰਾਣੇ ਜਾਂ ਜਾਅਲੀ ਕਾਰਡ ਤਿਆਰ ਕਰਦਾ ਜਾਂ ਕਿਤੇ ਵੀ ਪੁਰਾਣਾ ਕਾਰਡ ਸ਼ਨਾਖਤ ਲਈ ਵਰਤਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਦੇਵ ਸਿੰਘ ਰਾਜਪੁਰਾ, ਗੁਰਵਿੰਦਰ ਸਿੰਘ ਰਾਮਪੁਰ ਖੁਰਦ, ਗੁਰਦੀਪ ਸਿੰਘ ਖਿਜ਼ਰਗੜ ਕਨੌੜ, ਭਗਵਾਨ ਦਾਸ ਪਵਰੀ, ਮੇਵਾ ਸਿੰਘ ਕਨੌੜ, ਖੇਮ ਸਿੰਘ ਰਾਮਪੁਰ, ਹਰੀ ਕਿਰਸਨ ਤਖ਼ਤੂ ਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



Source link