ਪੰਜਾਬ ਦੇ ਸਕੂਲਾਂ ‘ਚ ਵੱਧ ਗਈਆਂ ਛੁੱਟੀਆਂ! ਜਾਣੋ ਸੋਸ਼ਲ ਮੀਡੀਆ ‘ਤੇ ਵਾਈਰਲ ਪੋਸਟ ਦਾ ਸੱਚ; ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ…

ਪੰਜਾਬ ਦੇ ਸਕੂਲਾਂ ‘ਚ ਵੱਧ ਗਈਆਂ ਛੁੱਟੀਆਂ! ਜਾਣੋ ਸੋਸ਼ਲ ਮੀਡੀਆ ‘ਤੇ ਵਾਈਰਲ ਪੋਸਟ ਦਾ ਸੱਚ; ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ…


Punjab School Holidays: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਕੜਾਕੇ ਦੀ ਠੰਡ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ‘ਚ ਵਾਧੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋਈ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰਹਿਣਗੇ। 

Punjab School Holidays: ਪੰਜਾਬ ਦੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਜਾਣੋ ਸੋਸ਼ਲ ਮੀਡੀਆ 'ਤੇ ਵਾਈਰਲ ਪੋਸਟ ਦਾ ਸੱਚ; ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ...

ਪੰਜਾਬ ਦੇ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ?

ਇਹ ਕਥਿਤ ਪੋਸਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਐਕਸ ਅਕਾਊਂਟ ਦੇ ਹਵਾਲੇ ਨਾਲ ਵਾਇਰਲ ਕੀਤੀ ਗਈ ਹੈ, ਜਿਸ ਵਿਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ। ਜਾਣਕਾਰੀ ਲਈ ਦੱਸ ਦਈਏ ਕਿ ਫਿਲਹਾਲ ਪੰਜਾਬ ਸਰਕਾਰ ਵੱਲੋਂ ਖ਼ਬਰ ਲਿਖੇ ਜਾਣ ਤੱਕ ਸਕੂਲਾਂ ਵਿੱਚ ਕਿਸੇ ਤਰ੍ਹਾਂ ਦੀਆਂ ਛੁੱਟੀਆਂ ਦੀ ਸੂਚਨਾ ਨਹੀਂ ਮਿਲੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਮ ਹੇਠ ਵਾਇਰਲ ਹੋਈ ਇਹ ਪੋਸਟ ਪੂਰੀ ਤਰ੍ਹਾਂ ਫਰਜ਼ੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

ਹੋਰ ਪੜ੍ਹੋ



Source link